ਪੰਜਾਬ ਚੰਡੀਗੜ੍ਹ ਦੇ ਸੈਕਟਰ-22 ਚ ਨੌਜਵਾਨ ਦਾ ਕਤਲ/ ਮੋਟਰ ਸਾਇਕਲ ਸਵਾਰਾਂ ਨੇ ਚਲਾਈਆਂ ਗੋਲੀਆਂ/ ਮ੍ਰਿਤਕ ਦਾ ਸਾਥੀ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - October 23, 2026 0 3 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ-22 ਵਿੱਚ ਗੋਲੀਬਾਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਆਟੋ-ਰਿਕਸ਼ਾ ਵਿੱਚ ਜਾ ਰਹੇ ਦੋ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਆਟੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਨਿੱਜੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਸੈਕਟਰ-44 ਵਿੱਚ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਇਸ ਦੌਰਾਨ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਅਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਗਈ ਸੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਜੋਂ ਗੋਲੀਬਾਰੀ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।