ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚਿਆ ਅਜੇ ਕੁਮਾਰ ਕਤਲ ਮਾਮਲਾ/ ਸੁਨੀਲ ਜਾਖੜ ਨੇ ਪੀੜਤ ਪਰਿਵਾਰ ਸਮੇਤ ਮੰਗਿਆ ਇਨਸਾਫ/ ਆਏ ਦਿਨ ਦਿਨ ਹੋ ਰਹੇ ਕਤਲਾਂ ਨੂੰ ਲੈ ਕੇ ਘੇਰੀ ਸਰਕਾਰ By admin - October 23, 2026 0 3 Facebook Twitter Pinterest WhatsApp ਅਬੋਹਰ ਦੇ ਅਜੇ ਕੁਮਾਰ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਅਜੇ ਕੁਮਾਰ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ। ਉਨ੍ਹਾਂ ਨੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਅਤੇ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਸਲ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਸੁਨੀਲ ਜਾਖੜ ਨੇ ਕਿਹਾ ਕਿ ਉਹ ਹਰ ਰੋਜ਼ ਪਰਿਵਾਰ ਨੂੰ ਵਿਧਾਨ ਸਭਾ ਦੇ ਬਾਹਰ ਲੈ ਕੇ ਆਉਣਗੇ, ਤਾਂ ਜੋ ਸਰਕਾਰ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਮੌਕੇ ਭਾਜਪਾ ਆਗੂ ਅਸ਼ਵਨੀ ਕੁਮਾਰ ਸ਼ਰਮਾ ਵੀ ਮੌਜੂਦ ਰਹੇ। ਮ੍ਰਿਤਕ ਅਜੇ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਅਬੋਹਰ ਦੇ ਸੰਤ ਨਗਰ ਵਿਖੇ ਹੋਏ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ। ਅਜੇ ਕੁਮਾਰ ਦੀ ਮਾਤਾ ਅਤੇ ਪਰਿਵਾਰਿਕ ਮੈਂਬਰ ਅੱਜ ਵਿਧਾਨ ਸਭਾ ਦੇ ਬਾਹਰ ਇਨਸਾਫ ਲਈ ਧਰਨਾ ਦੇਣ ਪਹੁੰਚੇ ਸਨ। ਸੁਨੀਲ ਜਾਖੜ ਨੇ ਆਖਿਆ ਕਿ ਉਹ ਹਰ ਰੋਜ਼ ਇਸ ਪਰਿਵਾਰ ਨੂੰ ਇੱਥੇ ਵਿਧਾਨ ਸਭਾ ਦੇ ਬਾਹਰ ਲੈ ਕੇ ਆਉਣਗੇ ਤਾਂ ਜੋ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਜ਼ਿਕਰਯੋਗ ਹੈ ਕਿ 27 ਸਤੰਬਰ ਨੂੰ ਅਬੋਹਰ ਦੇ ਸੰਤ ਨਗਰ ਵਿਖੇ ਅਜੇ ਕੁਮਾਰ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਦਾ ਕਈ ਦਿਨ ਇਲਾਜ ਚੱਲਿਆ, ਪਰ ਆਖ਼ਰਕਾਰ 19 ਅਕਤੂਬਰ ਨੂੰ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਅਬੋਹਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪਰਿਵਾਰ ਅਨੁਸਾਰ ਹਾਲੇ ਤੱਕ ਮ੍ਰਿਤਕ ਦਾ ਪੋਸਟਮਾਰਟਮ ਵੀ ਨਹੀਂ ਹੋਇਆ।