ਪੰਜਾਬ ਜਲੰਧਰ ਦੇ ਹੋਟਲ ’ਚ ਔਰਤ ਦੀ ਸ਼ੱਕੀ ਹਾਲਾਤਾਂ ’ਚ ਮੌਤ/ 25 ਦਿਨ ਪਹਿਲਾਂ ਨੌਕਰੀ ਲਈ ਆਈ ਸੀ ਸ਼ਹਿਨਾਜ਼/ ਕਮਰੇ ’ਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ By admin - October 23, 2026 0 3 Facebook Twitter Pinterest WhatsApp ਜਲੰਧਰ ਦੇ ਓਵਲ ਹੱਟ ਹੋਟਲ ਵਿੱਚ ਇੱਕ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜੰਮੂ ਦੀ ਰਹਿਣ ਵਾਲੀ ਸ਼ਹਿਨਾਜ਼ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਖ਼ੁਦਕੁਸ਼ੀ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਸ਼ਹਿਨਾਜ਼ ਲਗਭਗ 25 ਦਿਨ ਪਹਿਲਾਂ ਨੌਕਰੀ ਲਈ ਜਲੰਧਰ ਆਈ ਸੀ। ਫੋਰੈਂਸਿਕ ਟੀਮ ਸਮੇਤ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲਗਭਗ 25 ਦਿਨ ਪਹਿਲਾਂ ਨੌਕਰੀ ਲਈ ਜਲੰਧਰ ਆਈ ਸ਼ਹਿਨਾਜ਼ ਦੀ ਲਾਸ਼ ਉਸਦੇ ਹੋਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹੋਟਲ ਸਟਾਫ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਤਬਦੀਲ ਕਰਨ ਲਈ ਇੱਕ ਐਂਬੂਲੈਂਸ ਵੀ ਬੁਲਾਈ ਗਈ। ਪੁਲਿਸ ਘਟਨਾ ਦੇ ਆਲੇ-ਦੁਆਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਹੋਟਲ ਸਟਾਫ ਤੋਂ ਪੁੱਛਗਿੱਛ ਕਰ ਰਹੀ ਹੈ। ਮ੍ਰਿਤਕਾ ਦੇ ਪਰਿਵਾਰ ਨੂੰ ਵੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।