ਫਰੀਦਕੋਟ ’ਚ ਕੰਬਾਈਨ ਤੇ ਮੋਟਰ ਸਾਇਕਲ ਵਿਚਾਲੇ ਟੱਕਰ/ ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

ਫਰੀਦਕੋਟ ਦੇ ਪਿੰਡ ਟਹਿਣਾ ਨੇੜੇ ਕੰਬਾਈਨ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਬਾਇਕ ਸਵਾਰ ਜੌ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੁਦਕੀ ਦੇ ਰਹਿਣ ਵਾਲੇ ਸਨ ਕਿਸੇ ਕੰਮ ਲਈ ਫਰੀਦਕੋਟ ਆਪਣੇ ਬਾਇਕ  ਤੇ ਸਵਾਰ ਹੋਕੇ ਆ ਰਹੇ ਸਨ ਅਤੇ ਜਿਵੇਂ ਹੀ ਫਰੀਦਕੋਟ ਦੇ ਪਿੰਡ ਟਹਿਣਾ ਕੋਲ ਪੁੱਜੇ ਤਾਂ ਸਾਹਮਣੇ ਤੋਂ ਜਾ ਰਹੀ ਕੰਬਾਈਨ ਨਾਲ ਭਿਆਨਕ ਟੱਕਰ ਹੋ ਗਈ ਜਿਸ ਦੌਰਾਨ ਇੱਕ ਬਾਇਕ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ਚ ਜਖਮੀ ਹੋ ਗਏ। ਇਨ੍ਹਾਂ ਚੋਂ ਦੋ ਕਸਬਾ ਮੁਦਕੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਜਦਕਿ ਇਕ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਦੱਸੀਆ ਜਾ ਰਿਹਾ ਜੌ ਮੁਦਕੀ ਵਿਖੇ ਸਮਾਗਮ ਚ ਸ਼ਾਮਲ ਹੋਣ ਲਈ ਆਇਆ ਸੀ। ਕੰਬਾਈਨ ਚਾਲਕ ਮੌਕੇ ਤੋ ਫਰਾਰ ਦਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋ ਮੌਕੇ ਤੇ ਪੁੱਜ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here