ਨੰਗਲ ਨੇੜੇ ਭਿਆਨਕ ਸੜਕ ਹਾਦਸੇ ਇੱਕ ਨੌਜਵਾਨ ਦੀ ਮੌਤ/ ਟਰੱਕ ਤੇ ਮੋਟਰਸਾਈਕਲ ਦੀ ਟੱਕਰ, ਤਿੰਨ ਵਿਅਕਤੀ ਜ਼ਖ਼ਮੀ/ ਐਮਪੀ ਦੀ ਕੋਠੀ ਨੇੜੇ ਹਾਦਸਾ, ਪੁਲਿਸ ਕਰ ਰਹੀ ਜਾਂਚ

0
2

 

ਨੰਗਲ ਤੋਂ ਸਵੇਰੇ-ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਨੰਗਲ ਦੇ ਨਜ਼ਦੀਕ ਐਮਪੀ ਦੀ ਕੋਠੀ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਇੱਕ ਕਾਰ ਵੀ ਇਸ ਦੀ ਲਪੇਟ ਵਿੱਚ ਆ ਗਈ। ਟੱਕਰ ਇੰਨੀ ਗੰਭੀਰ ਸੀ ਕਿ ਇੱਕ ਵਿਅਕਤੀ ਦੀ ਜਾਨ ਚਲੀ ਗਈ, ਜਦਕਿ ਤਿੰਨ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here