ਗੁਰਦਾਸਪੁਰ ’ਚ ਨਸ਼ੇ ਖ਼ਿਲਾਫ਼ ਨਿਤਰੀ ਕਿਸਾਨ ਯੂਨੀਅਨ ਚੜੂਨੀ/ ਨਸ਼ਾ ਤਸਕਰਾਂ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ/ ਨਸ਼ਾ ਤਸਕਰਾਂ ਦੇ ਨਾਂ ਵਾਲੇ ਹੋਰਡਿੰਗ ਲਾਉਣ ਦੀ ਚਿਤਵਾਨੀ

0
3

ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਲਗਾਤਾਰ ਬੁਲੰਦ ਹੋ ਰਹੀ ਹੈ। ਇਸੇ ਲੜੀ ਤਹਿਤ ਗੁਰਦਾਸਪੁਰ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਨਸ਼ੇ ਦੇ ਹੌਟਸਪੌਟ ਇਲਾਕਿਆਂ ਅਤੇ ਪਿੰਡਾਂ ਵਿੱਚ ਵੱਡੇ-ਵੱਡੇ ਹੋਰਡਿੰਗ ਬੋਰਡ ਲਗਾਏ ਜਾਣਗੇ, ਜਿਨ੍ਹਾਂ ’ਤੇ ਕਥਿਤ ਨਸ਼ਾ ਤਸਕਰਾਂ ਦੇ ਨਾਂ ਲਿਖੇ ਜਾਣਗੇ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਵਿਕਰੀ ਰੋਕਣ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਦੇ ਚਲਦਿਆਂ ਉਨ੍ਹਾਂ ਕੋਲ ਖੁਦ ਕਾਰਵਾਈ ਤੋਂ ਸਿਵਾ ਕੋਈ ਚਾਰਾ ਨਹੀਂ ਰਿਹਾ।

LEAVE A REPLY

Please enter your comment!
Please enter your name here