ਪੰਜਾਬ ਮੋਗਾ ’ਚ ਭਾਜਪਾ ਆਗੂ ਡਾ. ਹਰਜੋਤ ਕਮਲ ਦੀ ਪ੍ਰੈੱਸ ਕਾਨਫਰੰਸ/ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲ ਸਾਧੇ ਤਿੱਖੇ ਨਿਸ਼ਾਨੇ/ ਵੋਟਾਂ ਕੱਟਣ ਦੇ ਇਲਜ਼ਾਮਾਂ ਦੇ ਜ਼ੋਰਦਾਰ ਖੰਡਨ By admin - October 25, 2026 0 3 Facebook Twitter Pinterest WhatsApp ਮੋਗਾ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਵੋਟਰ ਸੂਚੀਆਂ ਵਿੱਚੋਂ ਵੋਟਾਂ ਕੱਟੇ ਜਾਣ ਦੇ ਮੁੱਦੇ ’ਤੇ ਦੋਵਾਂ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਉਨ੍ਹਾਂ ਬੇਬੁਨਿਆਦ ਕਰਾਰ ਦਿੱਤਾ। ਡਾ. ਹਰਜੋਤ ਕਮਲ ਨੇ ਕਿਹਾ ਕਿ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਬੂਥ ਲੈਵਲ ਅਫ਼ਸਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਇਸ ਮੁੱਦੇ ਨੂੰ ਸਿਆਸੀ ਰੰਗਤ ਦੇਣਾ ਠੀਕ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ਦੇ ਮੁੱਦੇ ’ਤੇ ਕੀਤੀ ਗਈ ਕਾਰਵਾਈ ਅਤੇ ਬਿਆਨਬਾਜ਼ੀ ’ਤੇ ਵੀ ਸਵਾਲ ਚੁੱਕੇ। ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ ਐਡਵੋਕੇਟ ਰਮੇਸ਼ ਗਰੋਵਰ ਦਾ ਸਵਾਗਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਮੇਸ਼ ਗਰੋਵਰ ਸਾਲ 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਅਤੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ। ਹੁਣ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਭਾਜਪਾ ਆਗੂਆਂ ਨੇ ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨੂੰ ਸੰਗਠਨ ਦੀ ਮਜ਼ਬੂਤੀ ਲਈ ਅਹਿਮ ਦੱਸਿਆ। ਵੋਟਰ ਸੂਚੀਆਂ ਵਿੱਚੋਂ ਵੋਟਾਂ ਕੱਟੇ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲ ਇਨ੍ਹਾਂ ਦੋਸ਼ਾਂ ਬਾਰੇ ਕੋਈ ਠੋਸ ਆਧਾਰ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐੱਲਓ-1 ਅਤੇ ਬੀਐੱਲਓ-2) ਦੀ ਭੂਮਿਕਾ ਹੁੰਦੀ ਹੈ ਅਤੇ ਇਸ ਪ੍ਰਕਿਰਿਆ ਤਹਿਤ ਸੂਚੀਆਂ ਤਿਆਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮਾਮਲਿਆਂ ਨੂੰ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸਿਆਸੀ ਰੰਗਤ ਦੇਣਾ ਠੀਕ ਨਹੀਂ ਹੈ। ਪ੍ਰੈੱਸ ਕਾਨਫਰੰਸ ਦੌਰਾਨ ਡਾ. ਹਰਜੋਤ ਕਮਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ਦੇ ਮੁੱਦੇ ’ਤੇ ਕੀਤੀ ਗਈ ਕਾਰਵਾਈ ਅਤੇ ਬਿਆਨਬਾਜ਼ੀ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਲੋਕਾਂ ਦੇ ਅਸਲ ਮੁੱਦਿਆਂ ’ਤੇ ਜਵਾਬ ਦੇਣਾ ਚਾਹੀਦਾ ਹੈ।