ਪੰਜਾਬ ਮਾਨਸਾ ਧਰਨੇ ’ਚ ਪਹੁੰਚੇ ਕਿਸਾਨ ਆਗੂ ਰਾਜੇਵਾਲ/ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ/ ਸਰਕਾਰ ਤੋਂ ਪਰਿਵਾਰ ਨੂੰ ਇਨਸਾਫ ਦੇਣ ਦੀ ਕੀਤੀ ਮੰਗ By admin - October 25, 2026 0 2 Facebook Twitter Pinterest WhatsApp ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮਾਨਸਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਧਰਨੇ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ ਦੀ ਲੜਾਈ ਵਿਚ ਸਾਥ ਦੇਣ ਦਾ ਭਰੋਸਾ ਦਿੱਤਾ। ਰਾਜੇਵਾਲ ਨੇ ਕਿਹਾ ਕਿ ਪਰਵਿੰਦਰ ਸਿੰਘ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਰਕਾਰ ਤੋਂ ਠੋਸ ਕਾਰਵਾਈ ਦੀ ਮੰਗ ਕੀਤੀ।