ਮੋਗਾ ਗੋਲੀਕਾਂਡ ’ਚ ਮਾਰੇ ਗਏ ਨੌਜਵਾਨਾਂ ਦਾ ਸਸਕਾਰ/ ਵਿਧਾਇਕ ਡਾ. ਅਮਨਦੀਪ ਅਰੋੜਾ ਨੇ ਮੰਨੀਆਂ ਮੰਗਾਂ/ ਪਰਿਵਾਰ ਨੂੰ ਸਰਕਾਰੀ ਸਹਾਇਤਾ ਦਾ ਦਿੱਤਾ ਭਰੋਸਾ

0
2

ਮੋਗਾ ਗੋਲੀਕਾਂਡ ਵਿੱਚ ਜਾਨ ਗੁਆਉਣ ਵਾਲੇ ਸਾਹਿਲ ਜਿੰਦਲ ਅਤੇ ਗਗਨਦੀਪ ਸਿੰਘ ਦਾ ਕਰੀਬ 19 ਘੰਟਿਆਂ ਦੇ ਰੇੜਕੇ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੇ ਪਰਿਵਾਰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੀੜਤ ਪਰਿਵਾਰਾਂ ਨੂੰ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੇ ਨਾਲ ਨਾਲ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਵਿਧਾਇਕ ਮੁਤਾਬਕ, ਗਗਨਦੀਪ ਸਿੰਘ ਦੀ ਪਤਨੀ ਨੂੰ ਜਲਦ ਸਰਕਾਰੀ ਨੌਕਰੀ ’ਤੇ ਜੁਆਇਨ ਕਰਵਾਇਆ ਜਾਵੇਗਾ, ਜਦਕਿ ਉਸ ਦੇ ਪੁੱਤਰ ਨੂੰ 18 ਸਾਲ ਦੀ ਉਮਰ ਪੂਰੀ ਹੋਣ ’ਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਹਿਲ ਜਿੰਦਲ ਦੇ ਪਰਿਵਾਰ ਨੂੰ ਵੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਗਗਨਦੀਪ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਅਤੇ ਉਸ ਦੇ ਬੱਚੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗਗਨਦੀਪ ਦੀ ਪਤਨੀ ਨੂੰ ਜਲਦ ਨੌਕਰੀ ’ਤੇ ਜੁਆਇਨ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਸ ਦੇ ਕਰੀਬ ਸਾਢੇ 16 ਸਾਲਾ ਪੁੱਤਰ ਦੇ 18 ਸਾਲ ਦੀ ਉਮਰ ਪੂਰੀ ਕਰਨ ’ਤੇ ਉਸ ਨੂੰ ਵੀ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਹਿਲ ਜਿੰਦਲ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਵਿਧਾਇਕ ਨੇ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਗੋਲੀਕਾਂਡ ਵਿੱਚ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਾਂ ਵਿੱਚ ਭਾਰੀ ਰੋਸ ਸੀ। ਪਰਿਵਾਰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਮਿਲਣ ਦੀ ਮੰਗ ਕਰਦੇ ਹੋਏ ਅੰਤਿਮ ਸੰਸਕਾਰ ਕਰਨ ਲਈ ਤਿਆਰ ਨਹੀਂ ਸਨ। ਇਸ ਕਾਰਨ ਮਾਮਲੇ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਲੰਮੇ ਸਮੇਂ ਤੱਕ ਪਰਿਵਾਰਾਂ ਨਾਲ ਗੱਲਬਾਤ ਕਰਨੀ ਪਈ। ਸੋਮਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰਾਂ ਨਾਲ ਗੱਲਬਾਤ ਜਾਰੀ ਰੱਖੀ। ਕਰੀਬ 19 ਘੰਟਿਆਂ ਤੱਕ ਚੱਲੇ ਇਸ ਘਟਨਾਕ੍ਰਮ ਤੋਂ ਬਾਅਦ ਪਰਿਵਾਰਾਂ ਨੂੰ ਭਰੋਸੇ ਵਿੱਚ ਲੈ ਕੇ ਦੋਵਾਂ ਨੌਜਵਾਨਾਂ ਦਾ ਅੰਤਿਮ ਸੰਸਕਾਰ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ, ਐਤਵਾਰ ਦੇਰ ਸ਼ਾਮ ਮੁਹੱਲਾ ਅੰਗਦਪੁਰਾ ਵਿੱਚ ਕੁਝ ਨੌਜਵਾਨ ਇੱਕ ਦੁਕਾਨ ਦੇ ਬਾਹਰ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਫਾਇਰਿੰਗ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਵਿੱਚ ਸਾਹਿਲ ਜਿੰਦਲ ਅਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਸੋਮਨਾਥ ਜਿੰਦਲ ਅਤੇ ਰਾਘਵ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ

LEAVE A REPLY

Please enter your comment!
Please enter your name here