ਪੰਜਾਬ ਚੰਡੀਗੜ੍ਹ ’ਚ ਸਰਕਾਰ ’ਤੇ ਵਰ੍ਹੇ ਸੁਖਬੀਰ ਬਾਦਲ/ ਮੁੱਖ ਮੰਤਰੀ ਮਾਨ ਵੱਲ ਸਾਧੇ ਤਿੱਖੇ ਨਿਸ਼ਾਨੇ/ ਗੱਦੀ ਛੱਡ ਭੱਜਣ ਦੇ ਲਾਏ ਇਲਜ਼ਾਮ By admin - October 28, 2026 0 4 Facebook Twitter Pinterest WhatsApp ਚੰਡੀਗੜ੍ਹ ਪਹੁੰਚੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੋਈ ਕਮਾਂਡਰ ਨਹੀਂ ਰਿਹਾ, ਜਿਸ ਦੇ ਚਲਦਿਆਂ ਪੰਜਾਬ ਪੁਲਿਸ ਆਪ-ਮੁਹਾਰੀ ਹੋ ਗਈ ਹੈ। ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਕਿਸੇ ਵੀ ਪਾਰਟੀ ਨਾਲ ਗਠਜੋੜ ਲਈ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਇਸ ਲਈ ਪੰਜਾਬ ਅੰਦਰ ਛੇਤੀ ਚੋਣਾਂ ਹੋਣੀਆਂ ਚਾਹੀਦੀਆਂ ਹਨ। ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ‘ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਰਿਹਾ ਅਤੇ ਸੂਬੇ ਵਿੱਚ ਅਗਵਾਈ (ਕਮਾਂਡਰ) ਦੀ ਕਮੀ ਕਾਰਨ ਪੁਲਿਸ ਆਪਣੀ ਮਰਜ਼ੀ ਮੁਤਾਬਕ ਕੰਮ ਕਰ ਰਹੀ ਹੈ। ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਭਵਿੱਖ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਿਨਾਂ ਵਿਚਾਰਾਂ ਦੇ ਮੇਲ ਵਾਲੀਆਂ ਸਾਰੀਆਂ ਪਾਰਟੀਆਂ ਨਾਲ ਗਠਜੋੜ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਇਸ ਲਈ ਜੇਕਰ ਸਮੇਂ ਤੋਂ ਪਹਿਲਾਂ ਚੋਣਾਂ ਹੋ ਜਾਣ ਤਾਂ ਪੰਜਾਬ ਦੇ ਭਲਾ ਹੋ ਸਕਦਾ ਹੈ।