ਚੰਡੀਗੜ੍ਹ ’ਚ ਆਪ ਆਗੂ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ/ ਮਜੀਠੀਆ ਖਿਲਾਫ ਵਿਜੀਲੈਂਸ ਜਾਂਚ ਬਾਰੇ ਸਾਂਝਾ ਕੀਤੀ ਜਾਣਕਾਰੀ/ 2007 ਤੋਂ 2017 ਤੱਕ ਜਾਇਦਾਦ ’ਚ ਵਾਧੇ ਦੀ ਜਾਂਚ ਦਾ ਦਾਅਵਾ

0
4

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। ‘ਆਪ’ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ 771 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਚਲਾਨ ਪੇਸ਼ ਕੀਤਾ ਗਿਆ ਹੈ। ਬਲਤੇਜ ਪੰਨੂ ਮੁਤਾਬਕ, ਸਾਲ 2007 ਤੋਂ 2017 ਦਰਮਿਆਨ ਬਿਕਰਮ ਸਿੰਘ ਮਜੀਠੀਆ ਦੀਆਂ ਜਾਇਦਾਦਾਂ ਵਿੱਚ ਕਥਿਤ ਤੌਰ ’ਤੇ ਵੱਡਾ ਵਾਧਾ ਹੋਇਆ ਸੀ, ਜਿਸ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਗਈ ਅਤੇ ਹੁਣ ਚੱਲਾਨ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਲ 2025 ਵਿੱਚ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਹੁਣ ਫਾਈਨਲ ਚਲਾਨ ਪੇਸ਼ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਹਾਲਾਂਕਿ, 771 ਕਰੋੜ ਰੁਪਏ ਦੇ ਅੰਕੜੇ ਸਬੰਧੀ ਦਾਅਵੇ ਦੀ ਪੁਸ਼ਟੀ ਅਦਾਲਤੀ ਦਸਤਾਵੇਜ਼ਾਂ ਤੋਂ ਹੋਣੀ ਬਾਕੀ ਹੈ ਅਤੇ ਮਾਮਲੇ ਵਿੱਚ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਕੀਤਾ ਜਾਵੇਗਾ।
ਬਲਤੇਜ ਪੰਨੂ ਮੁਤਾਬਕ, “ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਸ ਮਾਮਲੇ ਵਿੱਚ 25 ਜੂਨ 2025 ਨੂੰ ਐੱਫਆਈਆਰ ਨੰਬਰ 22 ਦਰਜ ਕੀਤੀ ਗਈ ਸੀ। ਇਹ ਮਾਮਲਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਸਾਲ 2007 ਤੋਂ 2017 ਵਿਚਕਾਰ ਮਜੀਠੀਆ ਵੱਲੋਂ ਕਥਿਤ ਤੌਰ ’ਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਦੀ ਜਾਂਚ ਕੀਤੀ ਗਈ।”
ਬਲਤੇਜ ਪੰਨੂ ਨੇ ਦੱਸਿਆ ਕਿ ਜਗਦੀਸ਼ ਭੋਲਾ ਵੱਲੋਂ ਮਜੀਠੀਆ ਦਾ ਨਾਮ ਲਏ ਜਾਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਜਾਂਚ ਸ਼ੁਰੂ ਹੋਈ ਸੀ। ਉਨ੍ਹਾਂ ਨੇ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਜਾਂਚ ਬਾਅਦ ਵਿੱਚ ਅੱਗੇ ਨਹੀਂ ਵਧ ਸਕੀ।” ਬਲਤੇਜ ਪੰਨੂ ਨੇ ਦੱਸਿਆ ਕਿ, “ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ 1 ਨਵੰਬਰ 2025 ਨੂੰ ਵੀ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਹੁਣ ਜਾਂਚ ਨਾਲ ਸਬੰਧਤ ਅੰਤਿਮ ਚਲਾਨ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here