ਪੰਜਾਬ ਲਹਿਰਾ ਥਾਣੇ ਦੇ ਬਾਹਰ ਕਿਸਾਨਾਂ ਦਾ ਧਰਨਾ/ ਪੁਲਿਸ ਲਾਠੀਚਾਰਜ ਖਿਲਾਫ ਪ੍ਰਗਟਾਇਆ ਰੋਸ/ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦੇਣ ਦੀ ਮੰਗ By admin - October 29, 2026 0 4 Facebook Twitter Pinterest WhatsApp ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਵੱਲੋਂ ਥਾਣਾ ਲਹਿਰਾ ਦੇ ਬਾਹਰ ਇੱਕ ਦਿਨ ਦਾ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਮਾਨਸਾ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪੁਲਿਸ ਵੱਲੋਂ ਕਥਿਤ ਲਾਠੀਚਾਰਜ ਅਤੇ ਧਰਨਾਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ। ਕਿਸਾਨ ਆਗੂ ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।