ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਪਹੁੰਚੇ ਸਾਂਸਦ ਚੰਨੀ/ ਗੜ੍ਹੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ/ ਸਰਕਾਰ ਤੋਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ

0
7

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕੋਟਕਪੁਰਾ ਦੇ ਪਿੰਡ ਵਾਂਦਰ ਜਟਾਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਾ ਮਿਲਣ ਅਤੇ ਫ਼ਸਲਾਂ ਦੀ ਗਿਰਦਾਵਰੀ ਨਾ ਹੋਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਆਵਜ਼ੇ ਦਾ ਮੁੱਦਾ ਸੰਸਦ ਵਿੱਚ ਚੁੱਕਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ਸਰਕਾਰ ਵੱਲੋਂ ਗਿਰਦਾਵਰੀ ਨਾ ਕਰਵਾਉਣਾ ਚਿੰਤਾਜਨਕ ਹੈ। ਇਸ ਮੌਕੇ ਚੰਨੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਦੱਸ ਦਈਏ ਕਿ ਗੜੇਮਾਰੀ ਅਤੇ ਬਰਸਾਤ ਕਾਰਨ ਪਿੰਡ ਵਾਂਦਰ ਜਟਾਣਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ। ਇਸ ਤੋਂ ਇਲਾਵਾ ਪਿੰਡ ਦੇ ਦੋ ਚੌਲ ਮਿੱਲਾਂ ਨੂੰ ਵੀ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆਈ ਸੀ। ਚੰਨੀ ਨੇ ਕਿਹਾ ਕਿ ਨੁਕਸਾਨ ਦੇ ਬਾਵਜੂਦ ਅਜੇ ਤੱਕ ਪ੍ਰਸ਼ਾਸਨ ਵੱਲੋਂ ਗਿਰਦਾਵਰੀ ਵੀ ਨਹੀਂ ਕਰਵਾਈ ਗਈ ਅਤੇ ਮੁਆਵਜ਼ਾ ਮਿਲਣਾ ਤਾਂ ਦੂਰ ਦੀ ਗੱਲ ਹੈ।
ਕਾਂਗਰਸ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਸਮੇਤ ਹੋਰ ਆਗੂਆਂ ਨਾਲ ਪਿੰਡ ਪਹੁੰਚੇ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਹੱਕਾਂ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਅਤੇ ਮੁਆਵਜ਼ੇ ਦਾ ਮੁੱਦਾ ਸੰਸਦ ਵਿੱਚ ਵੀ ਉਠਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾਂਦੇ ਹਨ, ਪਰ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ਸਰਕਾਰ ਵੱਲੋਂ ਹਾਲੇ ਤੱਕ ਗਿਰਦਾਵਰੀ ਨਾ ਕਰਵਾਉਣਾ ਚਿੰਤਾਜਨਕ ਹੈ। ਚੰਨੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਰਨਾਂ ਵਰਗਾਂ ਦੇ ਮਸਲੇ ਹੱਲ ਕਰਨ ਵਿੱਚ ਵੀ ਅਸਫਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦਾ ਸਾਥ ਦੇਣਗੇ।

LEAVE A REPLY

Please enter your comment!
Please enter your name here