ਪੰਜਾਬ ਅੰਮ੍ਰਿਤਸਰ ਦੇ ਮਕਬੂਲਪੁਰਾ ’ਚ ਤੜਕਸਾਰ CASO ਮੁਹਿੰਮ/ ਨਸ਼ਿਆਂ ਦੇ ਹੌਟਸਪੌਟ ’ਤੇ ਪੁਲਿਸ ਦੀ ਦਸਤਕ/ ਸ਼ੱਕੀ ਥਾਵਾਂ ਦੀ ਕੀਤੀ ਚੈਕਿੰਗ By admin - October 29, 2026 0 4 Facebook Twitter Pinterest WhatsApp ਅੰਮ੍ਰਿਤਸਰ ਦੇ ਨਸ਼ਿਆਂ ਦੇ ਹੌਟਸਪੌਟ ਇਲਾਕੇ ਮਕਬੂਲਪੁਰਾ ਵਿੱਚ ਪੁਲਿਸ ਵੱਲੋਂ ਤੜਕਸਾਰ CASO ਮੁਹਿੰਮ ਚਲਾਈ ਗਈ। ਨਸ਼ਿਆਂ ਦੇ ਕਾਰੋਬਾਰ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਚਲਾਈ ਗਈ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਚੈਕਿੰਗ ਕੀਤੀ। ਇਸ ਦੇ ਨਾਲ ਹੀ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਦੇ ਦੱਸਣ ਮੁਤਾਬਕ ਇਸ ਮੁਹਿੰਮ ਦਾ ਮਕਸਦ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਹੈ।