ਪੰਜਾਬ ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ’ਚ ਸਖਸ਼ ਦਾ ਕਤਲ/ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ/ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ By admin - October 30, 2026 0 3 Facebook Twitter Pinterest WhatsApp ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸੰਗਤੂਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ 55 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ। ਕਤਲ ਦੀ ਵਜ੍ਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪੁੱਤਰ ਮੁਤਾਬਕ ਗੁਆਂਢੀਆਂ ਖੇਤ ਦੀ ਵੱਟ ਵਾਹੁਣ ਤੋਂ ਰੋਕਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਨੂੰ ਧਿਆਨਪੁਰ ਅਤੇ ਬਟਾਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪੁੱਤਰ ਦੇ ਦੱਸਣ ਮੁਤਾਬਕ ਉਹਨਾਂ ਦੇ ਖੇਤ ਦੀ ਵੱਟ ਦਾ ਗਵਾਂਢੀਆਂ ਨਾਲ ਕਾਫੀ ਚਿਰ ਤੋਂ ਵਿਵਾਦ ਚੱਲ ਰਿਹਾ ਸੀ ਤੇ ਜਿਸ ਦਾ ਕਈ ਵਾਰ ਮੌਹਤਬਰ ਆਗੂਆਂ ਵੱਲੋਂ ਇਸ ਦਾ ਫੈਸਲਾ ਵੀ ਕਰਵਾ ਦਿੱਤਾ ਗਿਆ ਸੀ ਤੇ ਅੱਜ ਜਦੋਂ ਫਿਰ ਉਹਨਾਂ ਗਵਾਂਢੀ ਸਾਡੇ ਖੇਤ ਦੀ ਵੱਟ ਨੂੰ ਵਾਹ ਰਿਹਾ ਸੀ ਤਾਂ ਮੇਰੇ ਪਿਤਾ ਪਲਵਿੰਦਰ ਸਿੰਘ ਨੇ ਉਹਨਾਂ ਨੂੰ ਇਸ ਤੋਂ ਰੋਕਿਆ ਤਾਂ ਉਹਨਾਂ ਨੇ ਮੇਰੇ ਪਿਤਾ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੈਂ ਵੀ ਉੱਥੇ ਤੇ ਮੌਕੇ ਤੇ ਮੌਜੂਦ ਸੀ ਤਾਂ ਉਹਨਾਂ ਨੇ ਮੈਨੂੰ ਵੀ ਕਹੀ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਮੈਂ ਆਪਣੀ ਮੁਸਕਲ ਨਾਲ ਜਾਨ ਬਚਾਈ ਹੈ। ਉਹਨਾਂ ਦੱਸਿਆ ਕਿ ਮੇਰੇ ਵੱਲੋਂ ਆਪਣੇ ਪਿਤਾ ਨੂੰ ਤੁਰੰਤ ਆਪਣੀ ਗੱਡੀ ਵਿੱਚ ਪਾ ਕੇ ਧਿਆਨਪੁਰ ਅਤੇ ਬਟਾਲਾ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਮੌਕੇ ਪੀੜਿਤ ਪਰਿਵਾਰ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਕੋਟਲੀ ਸੂਰਤ ਮਿਲੀ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਵਿਅਕਤੀਆਂ ਅਤੇ ਇੱਕ ਔਰਤ ਦੇ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਕਤ ਦੋਸੀ ਪੁਲਿਸ ਦੀਆਂ ਸਲਾਖਾਂ ਪਿੱਛੇ ਹੋਣਗੇ।