ਅੰਮ੍ਰਿਤਸਰ ‘ਚ ਮਾਲ ਨੇੜੇ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ/ ਨੌਜਵਾਨਾਂ ਨੇ ਬਾਈਕ ਸਵਾਰਾਂ ‘ਤੇ ਕੀਤੀ ਫਾਇਰਿੰਗ/ ਪੁਲਿਸ ਖੰਗਾਲ ਰਹੀ ਸੀਸੀਟੀਵੀ ਫੁਟੇਜ

0
2

 

ਅੰਮ੍ਰਿਤਸਰ ਵਿੱਚ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ। ਮਾਲ ਆਫ਼ ਅੰਮ੍ਰਿਤਸਰ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਮਾਲ ਨੇੜੇ ਨਹਿਰ ਦੇ ਕੰਢੇ ਉਡੀਕ ਕਰ ਰਹੇ ਕੁਝ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਦੋਵੇਂ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਏਸੀਪੀ ਜਾਂਚ ਨਛੱਤਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

LEAVE A REPLY

Please enter your comment!
Please enter your name here