ਪੰਜਾਬ ਮਾਨਸਾ ਮੋਰਚੇ ’ਚ ਪਹੁੰਚੇ ਪ੍ਰਗਟ ਸਿੰਘ/ ਗ੍ਰਿਫ਼ਤਾਰ ਨੌਜਵਾਨ ਦੀ ਰਿਹਾਈ ਦੀ ਮੰਗ/ ਵਿਧਾਇਕਾਂ ਦੀ ਚੁੱਪੀ ’ਤੇ ਚੁੱਕੇ ਸਵਾਲ By admin - October 30, 2026 0 2 Facebook Twitter Pinterest WhatsApp ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਅੱਜ ਮਾਨਸਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਮੋਰਚੇ ’ਚ ਸ਼ਿਰਕਤ ਕਰ ਕੇ ਮੋਰਚੇ ਨੂੰ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਪੁਲਿਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ 92 ਵਿਧਾਇਕ ਚੁੱਪ ਬੈਠੇ ਹਨ ਅਤੇ ਉਨ੍ਹਾਂ ਦੀ ਚੁੱਪੀ ਸੂਬੇ ਨੂੰ ਨੁਕਸਾਨ ਪਹੁੰਚਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਹਾਲਾਤ ਚਿੰਤਾਜਨਕ ਬਣਦੇ ਜਾ ਰਹੇ ਹਨ। ਹੁਣ ਛੋਟੇ ਕਾਰੋਬਾਰੀਆਂ ਤੋਂ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਕਾਰੋਬਾਰੀ ਭਾਈਚਾਰੇ ਵਿੱਚ ਡਰ ਦਾ ਮਾਹੌਲ ਹੈ।