ਸਰਹਿੰਦ ’ਚ ਨਾਥ ਮੈਡੀਕਲ ਹਾਲ ’ਤੇ ਹਥਿਆਰਾਂ ਦਿਖਾ ਕੇ ਲੁੱਟ/ ਤਿੰਨ ਲੁਟੇਰਿਆਂ ਨੇ ਦੁਕਾਨ ਅੰਦਰ ਦਾਖਲ ਹੋ ਕੇ ਬਣਾਇਆ ਨਿਸ਼ਾਨਾ

0
3

ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਬ੍ਰਾਹਮਣ ਮਾਜਰਾ ਰੇਲਵੇ ਫਾਟਕ ਨੇੜੇ ਸਥਿਤ ਨਾਥ ਮੈਡੀਕਲ ਹਾਲ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ। ਜਾਣਕਾਰੀ ਮੁਤਾਬਕ ਬੀਤੀ ਰਾਤ 8 ਵਜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੁਕਾਨ ’ਤੇ ਪਹੁੰਚੇ। ਇਨ੍ਹਾਂ ਵਿੱਚੋਂ ਇੱਕ ਬਾਹਰ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਰਿਹਾ, ਜਦਕਿ ਦੋ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ ਅੰਦਰ ਦਾਖਲ ਹੋ ਗਏ। ਲੁਟੇਰਿਆਂ ਨੇ ਦੁਕਾਨ ਮਾਲਕ ਅਸ਼ਵਨੀ ਚੈਟਲੀ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਗੱਲੇ ਵਿੱਚੋਂ ਨਕਦੀ ਤੇ ਉਨ੍ਹਾਂ ਦਾ ਪਰਸ ਲੁੱਟ ਕੇ ਫ਼ਰਾਰ ਹੋ ਗਏ। ਪੀੜਤ ਮੁਤਾਬਕ ਮੁਲਜ਼ਮਾਂ ਨੇ ਪਹਿਲਾਂ ਦੁਕਾਨ ਦੀ ਰੇਕੀ ਕੀਤੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਜ਼ੇਰ-ਏ-ਇਲਾਜ ਦੁਕਾਨ ਦੇ ਮਾਲਕ ਅਸ਼ਵਨੀ ਚੈਟਲੀ ਨੇ ਦੱਸਿਆ ਕਿ ਜਦੋਂ ਉਹ ਰਾਤ ਸਮੇਂ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਹੇ ਸਨ, ਤਾਂ ਮੂੰਹ ਬੰਨ੍ਹੀ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ। ਇੱਕ ਜਣਾ ਬਾਹਰ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਰਿਹਾ, ਜਦਕਿ ਦੋ ਲੁਟੇਰੇ ਤੇਜ਼ਧਾਰ ਹਥਿਆਰਾਂ ਸਮੇਤ ਦੁਕਾਨ ਅੰਦਰ ਦਾਖਲ ਹੋ ਗਏ।
ਲੁਟੇਰਿਆਂ ਨੇ ਉਨ੍ਹਾਂ ‘ਤੇ ਹਮਲਾ ਕਰਕੇ  ਜ਼ਖ਼ਮੀ ਕਰ ਦਿੱਤਾ ਅਤੇ ਦੁਕਾਨ ਦੇ ਗੱਲੇ ਵਿੱਚੋਂ ਨਕਦੀ ਸਮੇਤ ਉਨ੍ਹਾਂ ਦਾ ਪਰਸ ਖੋਹ ਕੇ ਫਰਾਰ ਹੋ ਗਏ। ਪੀੜਤ ਨੇ ਖੁਲਾਸਾ ਕੀਤਾ ਕਿ ਘਟਨਾ ਤੋਂ ਪਹਿਲਾਂ ਦੁਪਹਿਰ ਵੇਲੇ ਵੀ ਇੱਕ ਸ਼ੱਕੀ ਵਿਅਕਤੀ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ‘ਤੇ ਰੇਕੀ ਕਰਨ ਆਇਆ ਸੀ। ਦੁਕਾਨਦਾਰ ਅਸ਼ਵਨੀ ਚੈਟਲੀ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਨਜ਼ਦੀਕੀ ਸੀਸੀਟੀਵੀ  ਕੈਮਰਿਆਂ ਦੀ ਫੁਟੇਜ ਖੰਘਾਲ ਕੇ ਦੋਸ਼ੀਆਂ ਦੀ ਜਲਦ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here