ਪੰਜਾਬ ਸੰਗਰੂਰ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਇਕ ਤਸਕਰ ਕਾਬੂ/ 16 ਕਿੱਲੋ ਤੋਂ ਵੱਧ ਅਫ਼ੀਮ ਕੀਤੀ ਬਰਾਮਦ/ ਮੁਲਜ਼ਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ By admin - November 1, 2026 0 3 Facebook Twitter Pinterest WhatsApp ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੰਗਰੂਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਲੌਂਗੋਵਾਲ ਥਾਣੇ ਅਧੀਨ ਪੈਂਦੀ ਚੌਂਕੀ ਬਡਰੁੱਖਾਂ ਦੇ ਇਲਾਕੇ ਵਿੱਚੋਂ 16 ਕਿੱਲੋ ਤੋਂ ਵੱਧ ਅਫ਼ੀਮ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਉਰਫ਼ ਸਰਬਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਸਾਲ 2023 ਵਿੱਚ ਉਸ ਖ਼ਿਲਾਫ਼ ਭੁੱਕੀ ਤਸਕਰੀ ਦਾ ਕੇਸ ਵੀ ਦਰਜ ਹੋਇਆ ਸੀ। ਪੁਲਿਸ ਅਨੁਸਾਰ ਹੁਣ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪੰਜਵਾਂ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਕੇ ਬਰਾਮਦ ਅਫ਼ੀਮ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਪੁਲਿਸ ਵੱਲੋਂ ਇਸ ਮਾਮਲੇ ਦੇ ਬੈਕਵਰਡ ਅਤੇ ਫ਼ਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖ਼ੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਹੋਣੀ ਸੀ। ਜਾਂਚ ਵਿੱਚ ਜੋ ਵੀ ਦੋਸ਼ੀ ਸਾਹਮਣੇ ਆਉਣਗੇ, ਉਨ੍ਹਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਦਰਜ ਸਾਰੇ ਮਾਮਲੇ ਅੰਡਰ-ਟਰਾਇਲ ਹਨ। ਸਾਲ 2023 ਵਿੱਚ ਵੀ ਉਸ ਖ਼ਿਲਾਫ਼ ਭੁੱਕੀ ਤਸਕਰੀ ਦਾ ਕੇਸ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਜ਼ਮਾਨਤ ’ਤੇ ਰਿਹਾਅ ਹੋ ਕੇ ਆਇਆ ਸੀ। ਹੁਣ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪੰਜਵਾਂ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਦੀਆਂ ਤਾਰਾਂ ਹੋਰ ਕਿਹੜੇ-ਕਿਹੜੇ ਤਸਕਰਾਂ ਨਾਲ ਜੁੜੀਆਂ ਹੋਈਆਂ ਹਨ।