ਕੋਟਕਪੂਰਾ ’ਚ ਯੂਥ ਰਨ -2026 ਮੈਰਾਥਨ ਦਾ ਆਯੋਜਨ/ ਸਪੀਕਰ ਸੰਧਵਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਰਹੇ ਮੌਜੂਦ/ ਨਸ਼ਿਆਂ ਖਿਲਾਫ ਦੌੜੇ ਨੌਜਵਾਨ, ਤੰਦਰੁਸਤ ਪੰਜਾਬ ਦਾ ਸੁਨੇਹਾ

0
7

ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਯੂਥ ਰਨ-2026 ਮੈਰਾਥਨ ਦਾ ਆਯੋਜਨ ਕੀਤਾ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਈ ਗਈ ਇਸ ਮੈਰਾਥਨ ਵਿੱਚ ਬੱਚਿਆਂ, ਨੌਜਵਾਨਾਂ ਅਤੇ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ। ਮੈਰਾਥਨ ਵਿੱਚ ਜੇਤੂ ਲੜਕੇ-ਲੜਕੀਆਂ ਲਈ 31 ਹਜ਼ਾਰ, 21 ਹਜ਼ਾਰ ਅਤੇ 11 ਹਜ਼ਾਰ ਰੁਪਏ ਦੇ ਨਕਦ ਇਨਾਮ ਵੀ ਰੱਖੇ ਗਏ। ਇਸ ਉਪਰਾਲੇ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ ਗਿਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੂਥ ਰਨ ਵਰਗੇ ਉਪਰਾਲੇ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮਾਂ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਇਸ ਮੈਰਾਥਨ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ 31 ਹਜ਼ਾਰ ਰੁਪਏ, ਦੂਜੇ ਸਥਾਨ ਵਾਲਿਆਂ ਨੂੰ 21 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਵਾਲਿਆਂ ਨੂੰ 11 ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕਰਨ ਅਤੇ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਤੇ ਸਰਟੀਫਿਕੇਟ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਮੈਰਾਥਨ ਦੇ ਸਫ਼ਲ ਆਯੋਜਨ ਨਾਲ ਕੋਟਕਪੂਰਾ ਤੋਂ ਨਸ਼ਿਆਂ ਵਿਰੁੱਧ ਇਕਜੁੱਟਤਾ ਅਤੇ ਤੰਦਰੁਸਤ ਪੰਜਾਬ ਦਾ ਸੁਨੇਹਾ ਦਿੱਤਾ ਗਿਆ।

LEAVE A REPLY

Please enter your comment!
Please enter your name here