ਜਲੰਧਰ ’ਚ ਭਿਆਨਕ ਹਾਦਸਾ ਦੌਰਾਨ ਦੋ ਦੋਸਤਾਂ ਦੀ ਮੌਤ/ ਜਨਮਦਿਨ ਪਾਰਟੀ ਤੋਂ ਪਰਤਣ ਦੌਰਾਨ ਹਾਦਸਾ/ ਟਰੈਕਟਰ-ਟਰਾਲੀ ਨਾਲ ਟਕਰਾਈ ਨੌਜਵਾਨ ਦੀ ਕਾਰ

0
2

ਜਲੰਧਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਪੁਲਿਸ ਲਾਈਨ ਨੇੜੇ ਫਲਾਈਓਵਰ ’ਤੇ ਇੱਕ ਤੇਜ਼ ਰਫ਼ਤਾਰ ਵੋਲਕਸਵੈਗਨ ਕਾਰ ਨਗਰ ਨਿਗਮ ਦੀ ਖੜ੍ਹੀ ਟਰੈਕਟਰ-ਟਰਾਲੀ ਨਾਲ ਪਿੱਛੇ ਤੋਂ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਦਿਵਿਤ ਓਲਕ ਅਤੇ ਆਰਵ ਤਲਵਾੜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਪੰਜ ਦੋਸਤ ਸਵਾਰ ਸਨ, ਜੋ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਵਾਪਸ ਘਰ ਜਾ ਰਹੇ ਸਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਬਾਰਾਦਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਰਾਦਰੀ ਥਾਣੇ ਦੇ ਸਬ-ਇੰਸਪੈਕਟਰ ਸੁੱਚਾ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਪਤਾ ਲੱਗਾ ਹੈ ਕਿ ਪੰਜ ਦੋਸਤ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਅਤੇ ਹਾਦਸਾ ਫਲਾਈਓਵਰ ‘ਤੇ ਵਾਪਰਿਆ। ਉਹ ਆਪਣੀ ਟੀਮ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ।

LEAVE A REPLY

Please enter your comment!
Please enter your name here