ਮਾਨਸਾ ਧਰਨੇ ’ਚ ਸ਼ਾਮਲ ਹੋਈ ਪਿੰਡ ਭਾਮ ਪੰਚਾਇਤ/ ਲੱਖਾ ਸਿਧਾਣਾ ਸਮੇਤ ਨੌਜਵਾਨਾਂ ਦੀ ਰਿਹਾਈ ਦੀ ਮੰਗ/ ਕੇਸ ਰੱਦ ਹੋਣ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ

0
2

 

ਪਿੰਡ ਭਾਮ ਵਿਖੇ ਮਾਰੇ ਗਏ ਦਲਜੀਤ ਸਿੰਘ ਦੇ ਪਰਿਵਾਰ ਨੇ ਅੱਜ ਪਿੰਡ ਦੀ ਪੰਚਾਇਤ ਸਮੇਤ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕੀਤੀ। ਦਲਜੀਤ ਸਿੰਘ ਦੀ ਮਾਂ ਅਤੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਮੁੱਖ ਮੰਗ ਲੱਖਾ ਸਿਧਾਣਾ ਸਮੇਤ ਗ੍ਰਿਫਤਾਰ ਕੀਤੇ ਗਏ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਨੌਜਵਾਨਾਂ ਉਤੇ ਦਰਜ ਮਾਮਲੇ ਰੱਦ ਕਰ ਕੇ ਸਾਰਿਆਂ ਨੂੰ ਰਿਹਾਅ ਨਹੀਂ ਕਰਦੀ, ਉਹ ਦਲਜੀਤ ਸਿੰਘ ਦਾ ਸੰਸਕਾਰ ਨਹੀਂ ਕਰਨਗੇ।
ਦੱਸਣਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਭਾਮ ਪਿੰਡ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ, ਜਦੋਂ ਉਸਦੀ ਲਾਸ਼ ਮਾਨਸਾ ਲਿਆਂਦੀ ਜਾ ਰਹੀ ਸੀ, ਤਾਂ ਪੁਲਿਸ ਨੇ ਸੜਕ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਕਰ ਲਿਆ ਸੀ। ਇਸ ਤੋਂ ਬਾਅਦ ਲੱਖਾ ਸਿਧਾਣਾ ਸਮੇਤ ਕਈ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ, ਦਲਜੀਤ ਸਿੰਘ ਦੀ ਪਤਨੀ ਅਤੇ ਮਾਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਮਾਨਸਾ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੀਆਂ ਹਨ, ਇਨਸਾਫ਼ ਦੀ ਮੰਗ ਕਰ ਰਹੀਆਂ ਹਨ।

LEAVE A REPLY

Please enter your comment!
Please enter your name here