ਪੰਜਾਬ ਪਰਗਟ ਸਿੰਘ ਦੀ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ/ ਪੰਜਾਬ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਵਿਚਾਰ-ਚਰਚਾ/ ਨਸ਼ਿਆਂ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ By admin - November 1, 2026 0 3 Facebook Twitter Pinterest WhatsApp ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੇਰਾ ਮੁਖੀ ਨਾਲ ਪੰਜਾਬ ਦੀ ਸ਼ਾਂਤੀ, ਏਕਤਾ ਤੇ ਖੁਸ਼ਹਾਲੀ ਬਾਰੇ ਵਿਚਾਰ-ਚਰਚਾ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਨੌਜਵਾਨਾਂ ਦੇ ਭਵਿੱਖ ਅਤੇ ਸਮਾਜਿਕ ਚੁਣੌਤੀਆਂ ਵਰਗੇ ਕਈ ਮੁੱਦਿਆਂ ਨਾਲ ਜੂਝ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਾਰੇ ਵਰਗਾਂ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਨੂੰ ਕਾਇਮ ਰੱਖਣਾ ਹਰ ਪੰਜਾਬੀ ਦਾ ਫਰਜ਼ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ ‘ਤੇ ਸਾਰੇ ਵਰਗਾਂ ਨੂੰ ਮਿਲ ਕੇ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।