ਪੰਜਾਬ ਕਾਂਗਰਸ ਭਵਨ ਵਿਵਾਦ ’ਤੇ ਧਰਮਸੋਤ ਦੀ ਸਖ਼ਤ ਪ੍ਰਤੀਕਿਰਿਆ/ ਤਰਖਾਣ ਮਾਜਰਾ ਨਾਲ ਹੋਏ ਵਰਤਾਰੇ ਦੀ ਨਿਖੇਧੀ/ ਹਾਈਕਮਾਂਡ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ By admin - November 1, 2026 0 2 Facebook Twitter Pinterest WhatsApp ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪਾਰਟੀ ਆਗੂਆਂ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਈ ਤਕਰਾਰ ’ਤੇ ਹੁਣ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਵਰਤਾਰਾ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਦਾ ਹੈ, ਇਸ ਇਸ ਲਈ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਹੋਣੀ ਚਾਹੀਦੀ ਹੈ।