ਪਟਿਆਲਾ ਵਿਖੇ ਇਨਸਾਫ ਮੋਰਚੇ ਦੀ ਪ੍ਰੈੱਸ ਕਾਨਫਰੰਸ/ 8 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਮਾਰਚ ਦਾ ਐਲਾਨ/ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

0
11

ਪਟਿਆਲਾ ਵਿੱਚ ਕੌਮੀ ਇਨਸਾਫ਼ ਮੋਰਚੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ 8 ਨਵੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਕੌਮੀ ਇਨਸਾਫ਼ ਮੋਰਚੇ ਵੱਲੋਂ ਪਹੁੰਚੇ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖੇ ਜਾਣ ਅਤੇ ਪੈਰੋਲ ਨਾ ਮਿਲਣ ਦੇ ਵਿਰੋਧ ਵਿੱਚ ਇਹ ਮਾਰਚ ਕੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਪ੍ਰਦਰਸ਼ਨਕਾਰੀ ਕਾਲੇ ਚੋਲੇ ਪਹਿਨ ਕੇ ਅਤੇ ਕਾਲੀਆਂ ਝੰਡੀਆਂ ਲੈ ਕੇ ਚੰਡੀਗੜ੍ਹ ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰਨਗੇ। ਇਸ ਦੇ ਨਾਲ ਹੀ ਬਾਪੂ ਗੁਰਚਰਨ ਸਿੰਘ ਨੇ 5 ਨਵੰਬਰ ਨੂੰ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਸਥਿਤ ਰਿਹਾਇਸ਼ ਦੇ ਘਿਰਾਓ ਨੂੰ ਵੀ ਸਮਰਥਨ ਦੇਣ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here