ਪੰਜਾਬ ਲੁਧਿਆਣਾ ‘ਚ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ/ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ By admin - November 3, 2026 0 2 Facebook Twitter Pinterest WhatsApp ਲੁਧਿਆਣਾ ਦੇ ਜੱਸੀਆਂ ਰੋਡ ‘ਤੇ ਬੀਤੀ ਰਾਤ ਇੱਕ ਕਬਾੜ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੂੰ ਮੌਕੇ ‘ਤੇ ਪਹੁੰਚਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਗੁਦਾਮ ਵਿੱਚ ਵੱਡੀ ਮਾਤਰਾ ਵਿੱਚ ਵੇਸਟ ਅਤੇ ਕਬਾੜ ਦਾ ਸਮਾਨ ਪਿਆ ਹੋਇਆ ਸੀ। ਮੁੱਢਲੀ ਜਾਣਕਾਰੀ ਅਨੁਸਾਰ ਪਟਾਕਿਆਂ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।