ਪੰਜਾਬ ਵਿਜੇ ਪ੍ਰਤਾਪ ਦੇ BJP ‘ਚ ਜਾਣ ‘ਤੇ ਭੜਕੇ ਸੁਖਰਾਜ ਸਿੰਘ ਨਿਆਮੀਵਾਲਾ/ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਲਾਏ ਇਲਜ਼ਾਮ/ ਰਾਘਵ ਚੱਢਾ ਬਾਰੇ ਟਿੱਪਣੀਆਂ ਦੇ ਹਵਾਲੇ ਨਾਲ ਚੁੱਕੇ ਵੱਡੇ ਸਵਾਲ By admin - November 3, 2026 0 3 Facebook Twitter Pinterest WhatsApp ਵਿਧਾਇਕ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਵਿਜੇ ਪ੍ਰਤਾਪ ਦੇ ਭਾਜਪਾ ਵਿੱਚ ਜਾਣ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਵਿਜੇ ਪ੍ਰਤਾਪ ‘ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਆਪਣੇ ਪਿਤਾ ਦੇ ਕਤਲ ਮਾਮਲੇ ਵਿੱਚ ਲੋਕਾਂ ਨੂੰ ਗੁਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਸੁਖਰਾਜ ਸਿੰਘ ਨੇ ਕਿਹਾ ਕਿ ਵਿਜੇ ਪ੍ਰਤਾਪ ਨੇ ਪਹਿਲਾਂ ਰਾਘਵ ਚੱਢਾ ‘ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਦੋਸ਼ ਲਗਾਏ ਸਨ ਪਰ ਹੁਣ ਉਸੇ ਪਾਰਟੀ ਨਾਲ ਸਿਆਸੀ ਸਾਂਝ ਬਣਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਵਿਜੇ ਪ੍ਰਤਾਪ ਦੇ ਭਾਜਪਾ ਵਿੱਚ ਜਾਣ ਨਾਲ ਉਨ੍ਹਾਂ ਦੇ ਪਹਿਲਾਂ ਲਗਾਏ ਗਏ ਦੋਸ਼ ਸਹੀ ਸਾਬਤ ਹੋਏ ਹਨ। ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵਿਧਾਇਕ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ ਵਿਚ ਜਾਣ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸੁਖਰਾਜ ਸਿੰਘ ਨੇ ਉਨ੍ਹਾਂ ਲੋਕਾਂ ਉਤੇ ਦੀ ਤੰਜ ਕੱਸਿਆ ਹੈ, ਜੋ ਉਸ ਨੂੰ ਵਿਜੇ ਪ੍ਰਤਾਪ ਸਿੰਘ ਖਿਲਾਫ ਬੋਲਣ ਬਦਲੇ ਕੋਸਦੇ ਸਨ। ਸੁਖਰਾਜ ਸਿੰਘ ਨੇ ਕਿਹਾ ਕਿ ਵਿਜੇ ਪ੍ਰਤਾਪ ਨੇ ਬਹਿਬਲ ਕਲਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਹੁਣ ਫਿਰ ਇਸ ਨੇ ਦਿੱਲੀ ਦੇ ਦਲਾਲਾਂ ਹੇਠਾਂ ਕੰਮ ਕਰਨਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਵਿਜੇ ਪ੍ਰਤਾਪ ਨੇ ਰਾਘਵ ਚੱਢਾ ਉਤੇ ਚਿੱਟਾ ਵਕਾਉਣ ਦੇ ਇਲਜ਼ਾਮ ਲਾਏ ਸਨ ਅਤੇ ਅੱਜ ਉਸੇ ਰਾਘਵ ਚੱਢਾ ਨਾਲ ਜੱਫੀਆਂ ਪਾਉਣ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਜੇ ਪ੍ਰਤਾਪ ਪੰਜਾਬੀਆਂ ਦੀ ਹੋਂਦ ਤੇ ਭਾਵਨਾਵਾਂ ਨਾਲ ਜੁੜੇ ਵੱਡੇ ਦੁਖਾਤ ਦੀ ਆੜ ਹੇਠ ਸਿਆਸਤ ਵਿਚ ਆਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਵੀ ਇਸ ਨੂੰ ਗੈਰ ਸਿੱਖ ਹੋਣ ਦੇ ਬਾਵਜੂਦ ਸਿੱਖਾਂ ਤੇ ਗੁਰੂ ਗ੍ਰੰਥ ਸਾਹਿਬ ਬਾਰੇ ਬੋਲਣ ਬਦਲੇ ਅਥਾਹ ਸਤਿਕਾਰ ਦਿੱਤਾ ਪਰ ਅੱਜ ਇਸ ਦੇ ਭਾਜਪਾ ਵਿਚ ਜਾਣ ਨਾਲ ਮੇਰੀਆਂ ਕਹੀਆਂ ਗੱਲਾਂ ਸੱਚ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨੇ ਮੇਰੇ ਪਿਤਾ ਦੇ ਕਤਲ ਕੇਸ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਭੂਮਿਕਾ ਨਿਭਾਈ ਸੀ।