ਅੰਮ੍ਰਿਤਸਰ ਪੁਲਿਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਐਕਸ਼ਨ/ ਆਪਰੇਸ਼ਨ ਕਾਂਸੋ ਤਹਿਤ ਕੀਤੀ ਛਾਪੇਮਾਰੀ/ ਸਪਲਾਈ ਲਾਈਨ ਤੋੜਣ ਲਈ ਲੋਕਾਂ ਤੋਂ ਮੰਗਿਆ ਸਹਿਯੋਗ

0
4

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਰੇਸ਼ਨ ਕਾਂਸੋ ਤਹਿਤ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਪੁਲਿਸ ਨਾਲ ਸਾਂਝੀ ਕਰਨ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਸਿਰਫ਼ ਪੁਲਿਸ ਹੀ ਨਹੀਂ, ਸਗੋਂ ਸਮਾਜ ਅਤੇ ਪਰਿਵਾਰਾਂ ਦੀ ਭੂਮਿਕਾ ਵੀ ਅਹਿਮ ਹੈ।

LEAVE A REPLY

Please enter your comment!
Please enter your name here