ਗੁਰਦਾਸਪੁਰ ਦੇ ਰਾਏਚੱਕ ਨੇੜੇ ਪਲਟੇ ਟਰੈਕਟਰ ਟਰਾਲੀ/ ਸਾਈਨ ਬੋਰਡ ਨਾ ਹੋਣ ਕਾਰਨ ਵਾਪਰਿਆ ਹਾਦਸਾ/ ਨੈਸ਼ਨਲ ਹਾਈਵੇ ਅਥਾਰਟੀ ਉਤੇ ਚੁੱਕੇ ਸਵਾਲ

0
2

ਕਰਤਾਰਪੁਰ ਕੋਰੀਡੋਰ ਤੋਂ ਡੇਰਾ ਬਾਬਾ ਨਾਨਕ ਤੱਕ ਬਣ ਰਹੇ ਚਾਰ ਮਾਰਗੀ ਰੋਡ ‘ਤੇ ਪਿੰਡ ਰਾਏਚੱਕ ਨੇੜੇ ਝੋਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉੱਥੇ ਹੀ ਸਥਾਨਕ ਲੋਕਾਂ ਨੇ ਸੜਕ ਨਿਰਮਾਣ ਵਿੱਚ ਹੋ ਰਹੀ ਦੇਰੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ‘ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਦੋਸ਼ ਹੈ ਕਿ ਸੜਕ ਦੇ ਦੋਵੇਂ ਪਾਸੇ ਨਾ ਤਾਂ ਸਾਈਨ ਬੋਰਡ ਲਗਾਏ ਗਏ ਹਨ ਅਤੇ ਨਾ ਹੀ ਰਸਤਾ ਬੰਦ ਹੋਣ ਜਾਂ ਨਿਰਮਾਣ ਕਾਰਜ ਸਬੰਧੀ ਕੋਈ ਢੁੱਕਵੀਂ ਜਾਣਕਾਰੀ ਦਿੱਤੀ ਜਾਂਦੀ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਸੜਕ ਦਾ ਕੰਮ ਜਲਦ ਪੂਰਾ ਕਰਵਾਉਣ ਦੀ ਮੰਗ ਕੀਤੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਕੋਰੀਡੋਰ ਤੋਂ ਬਟਾਲੇ ਤੱਕ ਦੀ ਸੜਕ ਦਾ ਨਿਰਮਾਣ ਹੋ ਰਿਹਾ ਹੈ ਪਰ ਦੋਹਾਂ ਪਾਸੇ ਕਿਸੇ ਵੀ ਤਰ੍ਹਾਂ ਦਾ ਸਾਈਨ ਬੋਰਡ ਨੈਸ਼ਨਲ ਹਾਈਵੇ ਅਥੋਰਟੀ ਵੱਲੋਂ ਨਹੀਂ ਲਗਾਇਆ ਗਿਆ ਹੈ। ਜਿਸ ਕਾਰਨ ਇਸ ਰੋਡ ਤੇ ਕਈ ਵਾਰ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਲਗਾਤਾਰ ਵਾਪਰ ਰਹੇ ਹਨ। ਲੋਕਾਂ ਮੁਤਾਬਕ ਲੰਮੇ ਸਮੇਂ ਤੋਂ ਇਹ ਬਣ ਰਹੇ ਚਾਰ ਮਾਰਗੀ ਰੋਡ ਦਾ ਕੰਮ ਬਹੁਤ ਹੀ ਧੀਮੀ ਗਤੀ ਨਾਲ ਚੱਲ ਰਿਹਾ ਹੈ ਜਿਸ ਦੇ ਕਾਰਨ ਆਏ ਦਿਨ ਹੀ ਇਸ ਰੋਡ ਤੇ ਵੱਡੇ ਹਾਦਸੇ ਵਾਪਰਦੇ ਰਹਿੰਦੇ ਹਨ ਇਥੋਂ ਤੱਕ ਕਿ ਕਈ ਲੋਕ ਇਹਨਾਂ ਹਾਦਸਿਆਂ ਚ ਆਪਣੀਆਂ ਜਾਨਾਂ ਗਵਾ ਚੁੱਕੇ ਹਨ।
ਲੋਕਾਂ ਮੁਤਾਬਕ ਇਸ ਚਾਰ ਮਾਰਗੀ ਰੋਡ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦਰਸ਼ਨ ਕਰਨ ਲਈ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਤੱਕ ਪਹੁੰਚਣ ਲਈ ਹਜ਼ਾਰਾਂ ਸੰਗਤਾਂ ਗੁਜ਼ਰਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਅਨੇਕਾਂ ਵਾਰ ਨੈਸ਼ਨਲ ਹਾਈਵੇ ਅਥੋਰਟੀ ਦੇ ਦਫਤਰ ਵੀ ਜਾ ਚੁੱਕੇ ਹਾਂ ਪਰ ਇਹਨਾਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਬਟਾਲਾ ਤੋਂ ਲੈ ਕੇ ਡੇਰਾ ਬਾਬਾ ਨਾਨਕ ਤੱਕ ਨੈਸ਼ਨਲ ਹਾਈਵੇ ਦਾ ਕੰਮ ਚੱਲ ਰਿਹਾ ਹੈ ਜਾਂ ਫਿਰ ਅੱਗੇ ਰਸਤਾ ਬੰਦ ਹੈ ਪਰ ਦੋਹਾਂ ਪਾਸੇਕੋਈ ਵੀ ਸਾਈਨ ਬੋਰਡ ਨਹੀਂ ਲਗਾਇਆ ਗਿਆ ਜਿਸ ਕਰਕੇ ਆਏ ਦਿਨ ਲੋਕ ਵੱਡੇ ਵੱਡੇ ਹਾਦਸਿਆਂ ਨਾਲ ਸ਼ਿਕਾਰ ਹੁੰਦੇ ਹਨ। ਇਲਾਕਾ ਨਿਵਾਸੀਆ ਵੱਲੋਂ ਉੱਚ ਅਧਿਕਾਰੀਆਂ ਅਤੇ ਡੀਸੀ ਗੁਰਦਾਸਪੁਰ ਤੋਂ ਮੰਗ ਕੀਤੀ ਕਿ ਇਹੋ ਜਿਹੇ ਅਣਗਹਿਲੀ ਵਰਤਣ ਵਾਲੇ ਲੋਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਰੋਡ ਨੂੰ ਛੇਤੀ ਤੋਂ ਛੇਤੀ ਤਿਆਰ ਕੀਤਾ ਜਾਵੇ।

LEAVE A REPLY

Please enter your comment!
Please enter your name here