ਮੋਹਾਲੀ ’ਚ ਹਾਦਸੇ ਦੌਰਾਨ ਰੁਕਿਆ ਵਿਧਾਇਕ ਰੰਧਾਵਾ ਦਾ ਕਾਫ਼ਲਾ/ ਵਿਧਾਇਕ ਨੇ ਆਪਣੀ ਗੱਡੀ ’ਚ ਹਸਪਤਾਲ ਪਹੁੰਚਾਏ ਜ਼ਖਮੀ/ ਢਕੋਲੀ-ਪੰਚਕੂਲਾ ਹਾਈਵੇਅ ‘ਤੇ ਵਾਪਰਿਆ ਸੀ ਹਾਦਸਾ

0
2

 

ਢਕੋਲੀ-ਪੰਚਕੂਲਾ ਹਾਈਵੇਅ ‘ਤੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਮਦਦ ਲਈ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅੱਗੇ ਆਏ। ਹਾਦਸੇ ਸਮੇਂ ਵਿਧਾਇਕ ਦਾ ਕਾਫ਼ਲਾ ਉੱਥੋਂ ਲੰਘ ਰਿਹਾ ਸੀ। ਜ਼ਖ਼ਮੀ ਨੌਜਵਾਨਾਂ ਨੂੰ ਦੇਖ ਕੇ ਉਨ੍ਹਾਂ ਨੇ ਤੁਰੰਤ ਆਪਣਾ ਕਾਫ਼ਲਾ ਰੁਕਵਾਇਆ ਅਤੇ ਦੋਵਾਂ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਢਕੋਲੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਵਿਧਾਇਕ ਨੇ ਕਿਹਾ ਕਿ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਮਨੁੱਖਤਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉੱਧਰ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਵੱਲੋਂ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਦੇ ਇਸ ਕਦਮ ਦੀ ਇਲਾਕੇ ਵਿੱਚ ਚਰਚਾ ਹੋ ਰਹੀ ਹੈ। ਸਥਾਨਕ ਲੋਕਾਂ ਨੇ ਉਨ੍ਹਾਂ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here