ਪੰਜਾਬ ਸੰਗਰੂਰ ਦੀ ਇਨਸਾਫ ਰੈਲੀ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ/ ਲੋਕਾਂ ਨੂੰ ਰੈਲੀ ਅੰਦਰ ਸ਼ਮੂਲੀਅਤ ਦੀ ਅਪੀਲ/ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ By admin - November 3, 2026 0 2 Facebook Twitter Pinterest WhatsApp ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਪੰਜਾਬ ਵਾਸੀਆਂ ਨੂੰ 4 ਤਰੀਕ ਦੀ ਇਨਸਾਫ ਰੈਲੀ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਦੀ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਖਿਲਾਫ ਆਵਾਜ ਚੁੱਕਣ ਲਈ ਕਾਂਗਰਸ ਹਾਈ ਕਮਾਡ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ ਰੈਲੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਰੱਖੀ ਗਈ ਹੈ, ਇਸ ਲਈ ਪੰਜਾਬੀਆਂ ਨੂੰ ਰੈਲੀ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ ਅਤੇ ਗੁਰੂਆਂ-ਪੀਰਾਂ ਦਾ ਪੰਜਾਬ ਹੁਣ ਜੰਗਲ-ਰਾਜ ਬਣ ਗਿਆ ਹੈ। ਇਹਨਾਂ ਫਿਰਕੂ ਤਾਕਤਾਂ ਖਿਲਾਫ਼ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਆਵਾਜ਼ ਬੁਲੰਦ ਕਰਨ ਲਈ ਸਾਡੇ ਲੀਡਰ ਸ਼੍ਰੀ ਰਾਹੁਲ ਗਾਂਧੀ ਜੀ 4 ਨਵੰਬਰ ਨੂੰ ਪਿੰਡ ਫੱਗੂਵਾਲਾ (ਸੰਗਰੂਰ) ਵਿਖੇ ਇਨਸਾਫ਼ ਰੈਲੀ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਵਰਕਰ ਸਾਹਿਬਾਨਾਂ ਅਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਇਤਿਹਾਸਕ ‘ਇਨਸਾਫ਼ ਰੈਲੀ’ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।