ਮੋਹਾਲੀ ਵਿਖੇ ਮੁੱਖ ਮੰਤਰੀ ਮਾਨ ਦਾ ਨਿਯੁਕਤੀ ਪੱਤਰ ਵੰਡ ਸਮਾਗਮ/ 801 ਨੌਜਵਾਨਾਂ ਨੂੰ ਮਿਲੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ/ 72,578 ਤੱਕ ਪਹੁੰਚਿਆ ਸਰਕਾਰੀ ਨੌਕਰੀਆਂ ਦਾ ਅੰਕੜਾ

0
3

 

ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ 71 ਹਜ਼ਾਰ 777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨਵੇਂ 801 ਨਿਯੁਕਤੀ ਪੱਤਰਾਂ ਤੋਂ ਬਾਅਦ ਇਹ ਅੰਕੜਾ ਵਧ ਕੇ 72 ਹਜ਼ਾਰ 578 ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ  ਇਹ ਸਾਰੀਆਂ ਭਰਤੀਆਂ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਮੈਰਿਟ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਭਰਤੀ ਪ੍ਰਕਿਰਿਆ ‘ਤੇ ਸਵਾਲ ਨਹੀਂ ਉੱਠਿਆ ਹੈ।

LEAVE A REPLY

Please enter your comment!
Please enter your name here