ਪੰਜਾਬ ਬਟਾਲਾ ਪੁਲਿਸ ਦੀ ਤਿਉਹਾਰਾਂ ਮੌਕੇ ਸਖਤੀ/ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ‘ਤੇ ਕੱਸਿਆ ਸ਼ਿਕੰਜਾ/ ਚੈਕਿੰਗ ਦੌਰਾਨ ਕੱਟੇ ਚਲਾਨ, ਜ਼ਬਤ ਕੀਤੇ ਕਈ ਵਾਹਨ By admin - November 4, 2026 0 2 Facebook Twitter Pinterest WhatsApp ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਬਟਾਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸ਼ਹਿਰ ਦੇ ਬਾਜ਼ਾਰਾਂ ਅਤੇ ਮੁੱਖ ਚੌਂਕਾਂ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੀਐੱਸਪੀ ਸਿਟੀ ਦੀ ਅਗਵਾਈ ਹੇਠ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਵਿੱਚ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਕਾਲੇ ਸ਼ੀਸ਼ਿਆਂ ਵਾਲੇ, ਜਾਲੀਆਂ ਲੱਗੇ ਅਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ, ਜਦਕਿ ਕਈ ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਤਿਉਹਾਰਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਚੈਕਿੰਗ ਦੌਰਾਨ ਨਾਕੇ ‘ਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਵਾਹਨਾਂ ਦੇ ਕਾਗਜ਼ਾਤ ਗੰਭੀਰਤਾ ਨਾਲ ਚੈੱਕ ਕੀਤੇ ਗਏ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਚੈਕਿੰਗ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਤਿਉਹਾਰਾਂ ਦੇ ਦਿਨਾਂ ਵਿੱਚ ਆਮ ਜਨਤਾ ਸੁਖਾਵੇਂ ਅਤੇ ਸੁਰੱਖਿਅਤ ਮਾਹੌਲ ਵਿੱਚ ਖਰੀਦਦਾਰੀ ਕਰ ਸਕੇ।