ਗੁਰਦਾਸਪੁਰ ’ਚ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਲਈ ਉਪਰਾਲਾ/ 11,660 ਕੁਇੰਟਲ ਕਣਕ ਬੀਜ ਮੁਹੱਈਆ ਕਰਵਾਉਣ ਦਾ ਟੀਚਾ

0
2

 

ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜਾਂ ‘ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਹੂਲਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਮੁਤਾਬਕ, ਕਿਸਾਨਾਂ ਨੂੰ 40 ਕਿਲੋ ਕਣਕ ਦੇ ਬੀਜ ਦਾ ਥੈਲਾ ਸਿਰਫ਼ 900 ਰੁਪਏ ਵਿੱਚ ਮਿਲ ਰਿਹਾ ਹੈ। ਵਿਭਾਗ ਨੇ ਇਸ ਸੀਜ਼ਨ ਦੌਰਾਨ 11 ਹਜ਼ਾਰ 660 ਕੁਇੰਟਲ ਬੀਜ ਸਬਸਿਡੀ ‘ਤੇ ਵੰਡਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 5,327 ਕੁਇੰਟਲ ਬੀਜ ਜ਼ਿਲ੍ਹੇ ਵਿੱਚ ਪਹੁੰਚ ਚੁੱਕਾ ਹੈ, ਜਿਸ ਵਿੱਚੋਂ 4,200 ਕੁਇੰਟਲ ਕਿਸਾਨਾਂ ਨੂੰ ਵੰਡਿਆ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਲਈ ਕੁੱਲ 11,660 ਕੁਇੰਟਲ ਕਣਕ ਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫ਼ੀਸਦੀ ਸਬਸਿਡੀ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੇ ਬੀਜ ਦਾ 40 ਕਿਲੋ ਵਾਲਾ ਥੈਲਾ ਸਿਰਫ਼ 900 ਰੁਪਏ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਪਹੁੰਚ ਕੇ ਇਹ ਬੀਜ ਪ੍ਰਾਪਤ ਕਰ ਸਕਦੇ ਹਨ। ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਸਬੰਧਤ ਦਫ਼ਤਰਾਂ ਵਿੱਚ ਸਟਾਫ਼ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਬੀਜ ਪ੍ਰਾਪਤ ਕਰਨ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਡਾ. ਚੀਮਾ ਨੇ ਦੱਸਿਆ ਕਿ ਸਬਸਿਡੀ ਵਾਲਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ। ਇਸ ਦੇ ਨਾਲ ਆਧਾਰ ਕਾਰਡ ਨਾਲ ਜੁੜਿਆ ਮੋਬਾਈਲ ਨੰਬਰ ਵੀ ਚਾਲੂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨ ਦਾ ਅਨਾਜ ਪੋਰਟਲ ’ਤੇ ਰਜਿਸਟਰ ਹੋਣਾ ਲਾਜ਼ਮੀ ਹੈ। ਤਾਂ ਜੋ ਵਿਭਾਗ ਵੱਲੋਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਬਸਿਡੀ ਦਾ ਲਾਭ ਦਿੱਤਾ ਜਾ ਸਕੇ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਭਗ 5,327 ਕੁਇੰਟਲ ਕਣਕ ਦਾ ਬੀਜ ਪਹੁੰਚ ਚੁੱਕਾ ਸੀ। ਜਿਸ ਵਿੱਚੋਂ ਤਕਰੀਬਨ 4,200 ਕੁਇੰਟਲ ਬੀਜ ਕਿਸਾਨਾਂ ਨੂੰ ਵੰਡਿਆ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਲਗਭਗ 50 ਫ਼ੀਸਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ। ਅਤੇ ਕਿਸਾਨ ਪੂਰੇ ਉਤਸ਼ਾਹ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਅਤੇ ਪਸੰਦ ਨੂੰ ਧਿਆਨ ਵਿੱਚ ਰੱਖਦਿਆਂ PBW 872, PBW 826 ਅਤੇ DBW 327 ਵਰਗੀਆਂ ਪ੍ਰਚਲਿਤ ਅਤੇ ਉੱਨਤ ਕਿਸਮਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਮੰਗ ਅਨੁਸਾਰ DBW 303, DBW 187 ਅਤੇ HD 3386 ਕਿਸਮਾਂ ਦੇ ਬੀਜ ਵੀ ਉਪਲਬਧ ਕਰਵਾਏ ਜਾ ਰਹੇ ਹਨ। ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਸਾਰੇ ਬਲਾਕ ਮੁੱਖ ਦਫ਼ਤਰਾਂ ਵਿੱਚ ਕਣਕ ਦਾ ਬੀਜ ਉਪਲਬਧ ਕਰਵਾਇਆ ਗਿਆ ਹੈ।ਅਤੇ ਕਿਸਾਨਾਂ ਦੀ ਮੰਗ ਅਨੁਸਾਰ ਅੱਗੇ ਵੀ ਬੀਜ ਦੀ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜ ਦੀ ਘਾਟ ਕਾਰਨ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿ ਹਰੇਕ ਯੋਗ ਕਿਸਾਨ ਤੱਕ ਸਬਸਿਡੀ ਵਾਲੇ ਉੱਨਤ ਬੀਜ ਦੀ ਸਹੂਲਤ ਪਹੁੰਚਾਈ ਜਾ ਸਕੇ।
ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਅਹਿਮ ਸਲਾਹ ਦਿੰਦਿਆਂ ਡਾ. ਚੀਮਾ ਨੇ ਵਿਸ਼ੇਸ਼ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਦੀ ਸੋਧ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੀਜ ਦੀ ਸਹੀ ਢੰਗ ਨਾਲ ਸੋਧ ਕਰਨ ਨਾਲ ਕਣਕ ਦੀ ਫ਼ਸਲ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ। ਬੀਜ ਦੀ ਸੋਧ ’ਤੇ ਬਹੁਤ ਘੱਟ ਖਰਚਾ ਆਉਂਦਾ ਹੈ।ਪਰ ਇਸ ਦਾ ਲਾਭ ਪੂਰੀ ਫ਼ਸਲ ਨੂੰ ਮਿਲਦਾ ਹੈ।ਅਤੇ ਭਵਿੱਖ ਵਿੱਚ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਬੀਜ ਦੀ ਸੋਧ ਕਰਨ ਅਤੇ ਉੱਨਤ ਕਿਸਮਾਂ ਦੇ ਬੀਜਾਂ ਦੀ ਵਰਤੋਂ ਕਰਕੇ ਕਣਕ ਦੀ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ।

LEAVE A REPLY

Please enter your comment!
Please enter your name here