ਮੰਡੀ ਗੋਬਿੰਦਗੜ੍ਹ ਦੀ ਸਟੀਲ ਮਿੱਲ ‘ਚ ਵੱਡਾ ਹਾਦਸਾ/ ਦੋ ਕਰੇਨਾਂ ਦੀ ਟੱਕਰ ’ਚ 3 ਮਜ਼ਦੂਰਾਂ ਦੀ ਮੌਤ, 1 ਜ਼ਖਮੀ/ ਤਕਨੀਕੀ ਖਰਾਬੀ ਦਾ ਖਦਸ਼ਾ

0
2

ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਤੋਂ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਤਲਵਾੜਾ ਰੋਡ ਸਥਿਤ ਲਕਸ਼ਮੀ ਸਟੀਲ ਮਿੱਲ ਵਿੱਚ ਦੋ ਕਰੇਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕਰੇਨਾਂ ਵਿੱਚ ਤਕਨੀਕੀ ਖਰਾਬੀ ਕਾਰਨ ਹਾਦਸਾ ਵਾਪਰਨ ਦਾ ਖਦਸ਼ਾ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਲਵਾੜਾ ਰੋਡ ਸਥਿਤ ਲਕਸ਼ਮੀ ਸਟੀਲ ਮਿੱਲ ਵਿੱਚ ਦੋ ਕਰੇਨਾਂ ਦੀ ਆਪਸ ਵਿੱਚ ਟੱਕਰ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਲੱਗੀਆਂ ਕਰੇਨਾਂ ਵਿੱਚ ਕਿਸੇ ਤਰ੍ਹਾਂ ਦੀ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉੱਧਰ ਸਿਵਲ ਹਸਪਤਾਲ ਦੇ ਡਾਕਟਰ ਰਿਤੂ ਨੇ ਦੱਸਿਆ ਕਿ ਹਾਦਸੇ ਦੇ ਸ਼ਿਕਾਰ ਚਾਰ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਸੀ, ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਰੈਫਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here