ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ’ਚ ਸਿਆਸੀ ਸਰਗਰਮੀਆਂ ਤੇਜ਼/ ਸੋਨੀਆ ਮਾਨ ਦੇ ਘਰ ਵਿਸ਼ੇਸ਼ ਮੀਟਿੰਗ/ਆਉਂਦੀਆਂ ਚੋਣਾਂ ’ਚ ਵੱਡੀ ਜਿੱਤ ਦਾ ਦਾਅਵਾ

0
3

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅੰਦਰ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਆਪਣੇ ਗ੍ਰਹਿ ਵਿਖੇ ਇੱਕ ਵੱਡੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ, ਸਮਰਥਕਾਂ ਤੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੋਨੀਆ ਮਾਨ ਨੇ ਦਾਅਵਾ ਕੀਤਾ ਕਿ ਰਾਜਾਸਾਂਸੀ ਦੀ ਧੀ 2027 ਵਿੱਚ ਜਿੱਤ ਹਾਸਲ ਕਰਕੇ ਵਿਧਾਨ ਸਭਾ ਵਿੱਚ ਪਹੁੰਚੇਗੀ। ਵਿਰੋਧੀਆਂ ਦੀਆਂ ਮੀਟਿੰਗਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਸਾਰੀ ਗੱਲ ਹਾਈਕਮਾਂਡ ਦੇ ਧਿਆਨ ਵਿੱਚ ਹੈ ਅਤੇ ਉਹ ਕਿਸੇ ਖ਼ਿਲਾਫ਼ ਸ਼ਿਕਾਇਤਾਂ ਕਰਨ ਦੀ ਬਜਾਏ ਆਪਣੇ ਕੰਮ ‘ਤੇ ਧਿਆਨ ਦੇ ਰਹੇ ਹਨ।

LEAVE A REPLY

Please enter your comment!
Please enter your name here