ਮੋਗਾ ‘ਚ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਈਡੀ ਦੀ ਰੇਡ/ ਘਰ ਤੇ ਪੁਰਾਣੇ ਫਲੈਟਾਂ ‘ਚ ਵੀ ਜਾਂਚ, CRPF ਟੀਮਾਂ ਤਾਇਨਾਤ/ ED ਦੀ ਕਾਰਵਾਈ ਖ਼ਿਲਾਫ਼ ‘ਆਪ’ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

0
2

ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਤੜਕਸਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਟੀਮ ਪਹੁੰਚੀ। ਜਾਣਕਾਰੀ ਮੁਤਾਬਕ, ਉਨ੍ਹਾਂ ਦੇ ਪਹਿਲਾਂ ਰਹੇ ਫਲੈਟਾਂ ਦੀ ਵੀ ਜਾਂਚ ਕੀਤੀ ਗਈ ਹੈ। ਉਧਰ ਆਪ ਵਰਕਰਾਂ ਵਿਚ ਈਡੀ ਰੇਡ ਨੂੰ ਲੈ ਕੇ ਗੁੱਸਾ ਪਾਇਆ ਜਾ ਰਿਹਾ ਹੈ। ਆਪ ਵਰਕਰਾਂ ਦਾ ਇਲਜਾਮ ਹੈ ਕਿ ਡਾ. ਅਮਨਦੀਪ ਕੌਰ ਅਰੋੜਾ ਨੂੰ ਆਗਾਮੀ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦੇ ਚਲਿਆਂ ਸਿਆਸੀ ਰੰਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਵਰਕਰਾਂ ਨੇ ਇਹ ਵੀ ਦਾਅਵਾ ਕੀਤਾ ਕਿ ਡਾ. ਅਮਨਦੀਪ ਕੌਰ ਅਰੋੜਾ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਗਿਆ ਸੀ ਅਤੇ ਇਨਕਾਰ ਕਰਨ ਤੋਂ ਬਾਅਦ ਜਾਂਚ ਏਜੰਸੀਆਂ ਰਾਹੀਂ ਦਬਾਅ ਬਣਾਇਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਦੋਸ਼ਾਂ ਅਤੇ ED ਦੀ ਕਾਰਵਾਈ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਬੰਧਤ ਟਿਕਾਣਿਆਂ ’ਤੇ ED ਵੱਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਫਿਲਹਾਲ ਇਸ ਕਾਰਵਾਈ ਸਬੰਧੀ ਹੋਰ ਵੇਰਵਿਆਂ ਅਤੇ ED ਵੱਲੋਂ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

LEAVE A REPLY

Please enter your comment!
Please enter your name here