ਲੁਧਿਆਣਾ ਪਹੁੰਚੇ ਖਜਾਨਾ ਮੰਤਰੀ ਚੀਮਾ ਨੇ ਘੇਰੀ ਭਾਜਪਾ/ ਆਪ ਵਿਧਾਇਕ ਦੇ ਘਰ ’ਤੇ ਈਡੀ ਰੇਡ ਨੂੰ ਲੈ ਕੇ ਚੁੱਕੇ ਸਵਾਲ

0
2

ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ‘ਤੇ ED ਦੀ ਕਾਰਵਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦੇ ਮੱਦੇਨਜ਼ਰ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੰਤਰ-ਕਾਲਜ ਯੂਥ ਫੈਸਟੀਵਲ ਦੌਰਾਨ ਪਹੁੰਚੇ ਚੀਮਾ ਨੇ ਦੋਸ਼ ਲਾਇਆ ਕਿ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਉੱਥੇ ED ਅਤੇ CBI ਵਰਗੀਆਂ ਕੇਂਦਰੀ ਏਜੰਸੀਆਂ ਸਰਗਰਮ ਹੋ ਜਾਂਦੀਆਂ ਹਨ। ਪਰਾਲੀ ਸਾੜਨ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ
ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਹੱਲ ਕੱਢਣ ਲਈ ਪੈਸੇ ਦਿੱਤੇ ਗਏ ਹਨ ਅਤੇ ਸਾਡੀ ਯੂਨੀਵਰਸਿਟੀ ਦੇ ਵਿਗਿਆਨਿਕਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਭਾਜਪਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸ਼ਾਮਿਲ ਹੋਣ ਬਾਰੇ ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਪਰਫੋਰਮਸ ਦੇ ਅਧਾਰ ਤੇ ਟਿਕਟ ਦਿੱਤੀ ਜਾਂਦੀ ਹੈ। ਜਿਹੜੇ ਵਿਧਾਇਕ ਭਾਜਪਾ ਵਿਚ ਗਏ ਹਨ, ਉਹ ਸਮਾਜ ਵਿਰੋਧੀ ਕੰਮਾਂ ਵਿਚ ਸ਼ਾਮਿਲ ਰਹੇ ਹਨ।
ਅਕਾਲੀ ਦਲ ਵਿੱਚ ਆਪ ਵਿਧਾਇਕਾਂ ਦੇ ਸ਼ਾਮਿਲ ਹੋਣ ਬਾਰੇ ਉਹਨਾਂ ਨੇ ਕਿਹਾ ਕਿ ਇਹਨਾਂ ਕੋਲ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਰਹੇ ਹਨ, ਜਿਸ ਕਰਕੇ ਇਹ ਆਪ ਵਿਧਾਇਕਾ ਉਪਰ ਅੱਖ ਰੱਖ ਰਹੇ ਹਨ। ਇਸ ਤੋਂ ਇਲਾਵਾ, ਪਾਰਟੀ ਕੋਲ ਹਰੇਕ ਵਿਧਾਨ ਸਭਾ ਹਲਕੇ ਵਿੱਚ ਕਈ ਦਾਅਵੇਦਾਰ ਹਨ। ਰਾਹੁਲ ਗਾਂਧੀ ਦੇ ਅੱਜ ਪੰਜਾਬ ਫੇਰੀ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਹ ਜਦੋਂ ਵੀ ਆਏ ਹਨ, ਇਹਨਾਂ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ ਹੈ। ਜਦ ਕਿ ਡੀਏ ਦੇ ਮਾਮਲੇ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਸ ਉੱਪਰ ਵਿਚਾਰ ਚੱਲ ਰਿਹਾ ਹੈ।

LEAVE A REPLY

Please enter your comment!
Please enter your name here