ਫਤਹਿਗੜ੍ਹ ਸਾਹਿਬ ’ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ/ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਦਿੱਤਾ ਅਸਤੀਫ਼ਾ/ ਸਾਥੀ ਅਹੁਦੇਦਾਰਾਂ ਸਮੇਤ ਪਾਰਟੀ ਛੱਡਣ ਦਾ ਐਲਾਨ

0
4

ਫਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਸਰਹਿੰਦ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਸਾਰੇ ਸਾਥੀ ਅਹੁਦੇਦਾਰਾਂ ਸਮੇਤ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਮਨਦੀਪ ਸਿੰਘ ਨੇ ਪਾਰਟੀ ਲੀਡਰਸ਼ਿਪ ’ਤੇ ਬੁਨਿਆਦੀ ਸਿਧਾਂਤਾਂ ਤੋਂ ਭਟਕਣ ਅਤੇ ਆਮ ਵਰਕਰਾਂ ਤੇ ਮਿਹਨਤੀ ਆਗੂਆਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਰਕਰਾਂ ਅਤੇ ਸਮਰਥਕਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲੇ ਸਿਆਸੀ ਕਦਮ ਦਾ ਐਲਾਨ ਕਰਨਗੇ। ਇਸ ਦੌਰਾਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਪੂਨੀਆ ਨੇ ਪੰਥਕ ਜਥੇਬੰਦੀਆਂ ਦੀ ਆਪਸੀ ਪਾਟੋਧਾਰ ’ਤੇ ਚਿੰਤਾ ਜਤਾਈ।
ਇਸ ਸਬੰਧੀ ​ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਕਿ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਪਾਰਟੀ ਦੇ ਬੁਨਿਆਦੀ ਸਿਧਾਂਤਾਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਪਾਰਟੀ ਵਿੱਚ ਆਮ ਵਰਕਰਾਂ ਅਤੇ ਮਿਹਨਤੀ ਆਗੂਆਂ ਦੀ ਅਣਦੇਖੀ ਕੀਤੀ ਜਾ ਰਹੀ ਸੀ, ਜਿਸ ਕਰਕੇ ਹੁਣ ਇਸ ਨਾਲ ਜੁੜੇ ਰਹਿਣਾ ਸੰਭਵ ਨਹੀਂ ਰਿਹਾ। ਪਾਰਟੀ ਦੇ ਸੂਬਾ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ ਤੇ ਅਬਜ਼ਰਵਰ ਪਟਿਆਲਾ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਅਕਾਲੀ ਵਿਚਾਰਧਾਰਾ ਨਾਲ ਲਬਰੇਜ ਪੰਥਕ ਜਥੇਬੰਦੀਆਂ ਦੀ ਪਾਟੋਧਾਰ ਕਾਰਨ ਪੰਥਕ ਸ਼ਕਤੀ ਖੇਰੂੰ ਖੇਰੂੰ ਹੋਈ ਪਈ ਹੈ।

LEAVE A REPLY

Please enter your comment!
Please enter your name here