ਫਤਹਿਗੜ੍ਹ ਸਾਹਿਬ ਵਿਖੇ ਆਪ ਆਗੂਆਂ ਨੇ ਮਨਾਈ ਦਿਵਾਲੀ/ ਐਸਸੀ ਸੂਬਾ ਪ੍ਰਧਾਨ ਜੀ.ਪੀ. ਨੇ ਕੀਤੀ ਵਿਸ਼ੇਸ਼ ਸ਼ਿਰਕਤ/ ਲੋਕਾਂ ਨਾਲ ਸਾਂਝਾ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ

0
4

ਫਤਿਹਪੁਰ ਰਾਈਆਂ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੱਲੋਂ ਹਲਕਾ ਵਾਸੀਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ, ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਤੋਹਫ਼ੇ ਤੇ ਮਿਠਾਈਆਂ ਵੰਡੀਆਂ। ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਦੀਵਾਲੀ ਰੋਸ਼ਨੀ, ਖੁਸ਼ੀਆਂ ਅਤੇ ਭਾਈਚਾਰਕ ਸਾਂਝ ਦਾ ਤਿਉਹਾਰ ਹੈ, ਜਿਸ ਦੀਆਂ ਖੁਸ਼ੀਆਂ ਹਰ ਵਰਗ ਨਾਲ ਸਾਂਝੀਆਂ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ
​ਪ੍ਰੋਗਰਾਮ ਦੌਰਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਅਤੇ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ‘ਤੇ ਵੀ ਚਾਨਣਾ ਪਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਗੁਰਪ੍ਰੀਤ ਸਿੰਘ ਜੀ.ਪੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਪਾਰਟੀ ਦੇ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here