ਪੰਜਾਬ ਚੰਡੀਗੜ੍ਹ ਦੇ ਡਾਕਟਰ ਪਟਾਕਿਆਂ ਨੂੰ ਲੈ ਕੇ ਸਲਾਹ/ ਆਵਾਜ਼ ਨਾਲ ਕੰਨਾਂ ਨੂੰ ਹੋ ਸਕਦਾ ਖ਼ਤਰਾ ਦੀਵਾਲੀ ‘ਤੇ ਹਵਾ ਹੀ ਨਹੀਂ, ਸ਼ੋਰ ਪ੍ਰਦੂਸ਼ਣ ਵੀ ਖ਼ਤਰਨਾਕ By admin - November 6, 2026 0 2 Facebook Twitter Pinterest WhatsApp ਦੀਵਾਲੀ ਮੌਕੇ ਚਲਾਏ ਜਾਣ ਵਾਲੇ ਪਟਾਕੇ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਅਕਸਰ ਲੋਕ ਪਟਾਕਿਆਂ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਬਾਰੇ ਤਾਂ ਚਿੰਤਤ ਰਹਿੰਦੇ ਹਨ, ਪਰ ਇਨ੍ਹਾਂ ਦੀ ਉੱਚੀ ਆਵਾਜ਼ ਕਾਰਨ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਪਰ ਚੰਡੀਗੜ੍ਹ ਦੇ ਡਾ. ਨਿਤੀਨ ਗੁਪਤਾ ਨੇ ਪਟਾਕਿਆਂ ਦੀ ਤੇਜ਼ ਆਵਾਜ਼ ਕੰਨਾਂ ਦੀਆਂ ਅੰਦਰੂਨੀ ਨਾੜੀਆਂ ਨੂੰ ਨੁਕਸਾਨ ਪਹੁੰਚਣ ਦੀ ਚਿਤਾਵਨੀ ਦਿੱਤੀ ਹੈ। ਡਾਕਟਰ ਨਿਤੀਨ ਮੁਤਾਬਕ ਪਟਾਕਿਆਂ ਦੀ ਆਵਾਜ਼ ਨਾਲ ਕੰਨਾਂ ਦੀ ਸੁਣਨ ਸ਼ਕਤੀ ਹਮੇਸ਼ਾ ਲਈ ਵੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਕਰੀਬ 30 ਫ਼ੀਸਦੀ ਮਰੀਜ਼ਾਂ ਦੀ ਸੁਣਨ ਸ਼ਕਤੀ ਪੂਰੀ ਤਰ੍ਹਾਂ ਠੀਕ ਨਹੀਂ ਹੋ ਪਾਉਂਦੀ। ਇਸ ਤੋਂ ਇਲਾਵਾ ਪਟਾਕਿਆਂ ਦਾ ਧੂੰਆਂ ਦਮੇ, ਐਲਰਜੀ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੀ ਮੁਸ਼ਕਲਾਂ ਵਧਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੌਰਾਨ ਬੱਚਿਆਂ ਨੂੰ ਉੱਚੀ ਆਵਾਜ਼ ਵਿੱਚ ਪਟਾਕੇ ਚਲਾਉਣ ਤੋਂ ਦੂਰ ਰੱਖਣਾ ਚਾਹੀਦਾ ਹੈ। ਖਾਸ ਤੌਰ ‘ਤੇ, ਜਦੋਂ ਉਹ ਫੂਕ ਰਹੇ ਹੋਣ ਤਾਂ ਉਨ੍ਹਾਂ ਦੇ ਬਹੁਤ ਨੇੜੇ ਖੜ੍ਹੇ ਹੋਣ ਜਾਂ ਬੈਠਣ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਦਮੇ ਅਤੇ ਐਲਰਜੀ ਤੋਂ ਪੀੜਤ ਲੋਕਾਂ ਨੂੰ ਘਰ ਵਿੱਚ ਪੂਜਾ ਦੌਰਾਨ ਨਿਕਲਣ ਵਾਲੇ ਧੂੰਏਂ ਬਾਰੇ ਸਾਵਧਾਨ ਰਹਿਣ ਦੀ ਲੋੜ ਹੈ, ਨਾ ਕਿ ਸਿਰਫ਼ ਪਟਾਕਿਆਂ ਦੇ ਧੂੰਏਂ ਤੋਂ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀ ਦਾ ਤਿਉਹਾਰ ਹੈ ਪਰ ਇਸ ਨੂੰ ਮਨਾਉਂਦੇ ਸਮੇਂ ਹਵਾਂ ਤੇ ਸ਼ੋਰ ਪ੍ਰਦੂਸ਼ਣ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕਰਨਾ ਮਹੱਤਵਪੂਰਨ ਹੈ।