ਮੋਗਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖਤ/ ਦਿਵਾਲੀ ਦੇ ਮੱਦੇਨਜ਼ਰ ਵਧਾਈ ਚੌਕਸੀ/ ਬਾਜ਼ਾਰਾਂ ਅੰਦਰ ਲਗਾਤਾਰ ਕੀਤੀ ਜਾ ਰਹੀ ਗਸ਼ਤ

0
2

 

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਮੋਗਾ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਧ ਰਹੀ ਭੀੜ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਇਸੇ ਤਹਿਤ ਪੁਲਿਸ ਅਧਿਕਾਰੀ ਸਰਦਾਰਾਂ ਸਿੰਘ ਆਪਣੀ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਸ਼ਤ ਕਰਦੇ ਨਜ਼ਰ ਆਏ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਖਰੀਦਦਾਰੀ ਕਰਨ ਆਏ ਲੋਕਾਂ ਅਤੇ ਖ਼ਾਸ ਕਰਕੇ ਮਹਿਲਾਵਾਂ ਨੂੰ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਤੋਂ ਬਚਣ ਲਈ ਜਾਗਰੂਕ ਕੀਤਾ। ਲੋਕਾਂ ਨੂੰ ਆਪਣੇ ਮੋਬਾਈਲ ਫੋਨ, ਪਰਸ ਅਤੇ ਬੱਚਿਆਂ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ।
ਪੁਲਿਸ ਮੁਲਾਜ਼ਮਾਂ ਨੇ ਮਹਿਲਾਵਾਂ ਨੂੰ ਸਮਝਾਇਆ ਕਿ ਬਾਜ਼ਾਰ ਵਿੱਚ ਖਰੀਦਦਾਰੀ ਕਰਦੇ ਸਮੇਂ ਆਪਣੇ ਮੋਬਾਈਲ ਫੋਨ, ਪਰਸ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ। ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਚੱਲਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਆਪਣੇ ਪੈਸਿਆਂ ਵਾਲੇ ਪਰਸ ਨੂੰ ਸੁਰੱਖਿਅਤ ਰੱਖਣ, ਤਾਂ ਜੋ ਕੋਈ ਸ਼ਰਾਰਤੀ ਅਨਸਰ ਚੋਰੀ ਜਾਂ ਝਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਤੋਂ ਇਲਾਵਾ ਪੁਲਿਸ ਪਾਰਟੀ ਵੱਲੋਂ ਬਾਜ਼ਾਰਾਂ ਵਿੱਚ ਰੇਹੜੀ-ਫੜ੍ਹੀ ਲਗਾਉਣ ਵਾਲਿਆਂ ਨੂੰ ਵੀ ਬੜੇ ਹੀ ਨਿਮਰਤਾ ਭਰੇ ਢੰਗ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਆਪਣੇ ਕੋਲ ਰੱਖੇ ਪੈਸਿਆਂ ਅਤੇ ਸਮਾਨ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਬਾਜ਼ਾਰ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉੱਧਰ, ਬਾਜ਼ਾਰ ਵਿੱਚ ਖਰੀਦਦਾਰੀ ਕਰਨ ਆਏ ਲੋਕਾਂ ਨੇ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਬਾਜ਼ਾਰਾਂ ਵਿੱਚ ਭੀੜ ਕਾਫ਼ੀ ਵਧ ਜਾਂਦੀ ਹੈ। ਅਜਿਹੇ ਵਿੱਚ ਪੁਲਿਸ ਵੱਲੋਂ ਗਸ਼ਤ ਕਰਨ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਨਾਲ ਲੋਕਾਂ ਵਿੱਚ ਸਾਵਧਾਨੀ ਵਧਦੀ ਹੈ। ਮੋਗਾ ਪੁਲਿਸ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਬਾਜ਼ਾਰਾਂ ਵਿੱਚ ਗਸ਼ਤ ਅਤੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here