ਪੰਜਾਬ ਗੁਰਦਾਸਪੁਰ ’ਚ ਅਕਾਲੀ ਦਲ 12 ਨੂੰ ਕਰੇਗਾ ਵੱਡੀ ਰੈਲੀ/ ਸਾਂਸਦ ਹਰਸਿਮਰਤ ਕੌਰ ਬਾਦਲ ਕਰਨਗੇ ਅਗਵਾਈ/ ਬੱਬੇਹਾਲੀ ਦੀ ਅਗਵਾਈ ’ਚ ਤਿਆਰੀਆਂ ਸਬੰਧੀ ਮੀਟਿੰਗ By admin - November 7, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ 12 ਨਵੰਬਰ ਨੂੰ ਗੁਰਦਾਸਪੁਰ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅਕਾਲੀ ਦਲ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਗੁਰਦਾਸਪੁਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ 12 ਨਵੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।