ਪੰਜਾਬ ਗੁਰੂ ਘਰ ਪਹੁੰਚਿਆ ਤਰਖਾਣ ਮਾਜਰਾ ਨਾਲ ਕੁੱਟਮਾਰ ਦਾ ਮਾਮਲਾ/ ਵਰਿੰਦਰ ਢਿੱਲੋਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਅਰਦਾਸ ਦਾ ਐਲਾਨ/ ਇਲਜ਼ਾਮ ਲਾਉਣ ਵਾਲਿਆਂ ਨੂੰ ਵੀ ਦਿੱਤਾ ਖੁੱਲ੍ਹਾ ਸੱਦਾ By admin - November 7, 2026 0 3 Facebook Twitter Pinterest WhatsApp ਕਾਂਗਰਸੀ ਆਗੂ ਵਰਿੰਦਰ ਢਿੱਲੋਂ ਅਤੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਾਲੇ ਕੁੱਟਮਾਰ ਦੇ ਇਲਜ਼ਾਮਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਗੁਰੂ ਘਰ ਤੱਕ ਪਹੁੰਚ ਗਿਆ ਹੈ। ਵਰਿੰਦਰ ਢਿੱਲੋਂ ਨੇ ਆਪਣੇ ਖ਼ਿਲਾਫ਼ ਲੱਗੇ ਇਲਜ਼ਾਮਾਂ ਦੇ ਮੱਦੇਨਜ਼ਰ ਅੱਜ ਦੁਪਹਿਰ 4 ਵਜੇ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕਰਨ ਦਾ ਐਲਾਨ ਕੀਤਾ ਹੈ। ਬਿਆਨ ਜਾਰੀ ਕਰਦਿਆਂ ਵਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਨਗੇ ਕਿ ਇਸ ਮਾਮਲੇ ਦੀ ਸੱਚਾਈ ਸਭ ਦੇ ਸਾਹਮਣੇ ਆਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਗਾਉਣ ਵਾਲੇ ਰਣਜੀਤ ਸਿੰਘ ਤਰਖਾਣ ਮਾਜਰਾ ਸਮੇਤ ਹੋਰ ਵਿਅਕਤੀਆਂ ਨੂੰ ਵੀ ਗੁਰਦੁਆਰਾ ਸਾਹਿਬ ਪਹੁੰਚ ਕੇ ਇਕੱਠਿਆਂ ਅਰਦਾਸ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਵਰਿੰਦਰ ਢਿੱਲੋਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਜਾਤੀ ਜਾਂ ਭਾਈਚਾਰੇ ਖ਼ਿਲਾਫ਼ ਅਪਮਾਨਜਨਕ ਸ਼ਬਦ ਨਹੀਂ ਬੋਲੇ ਗਏ। ਉਨ੍ਹਾਂ ਕਿਹਾ ਕਿ ਅਰਦਾਸ ਤੋਂ ਬਾਅਦ ਉਹ ਮੌਕੇ ‘ਤੇ ਹੀ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਦੱਸ ਦਈਏ ਕਿ ਇਹ ਮੁੱਦਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਕਾਨਫਰੰਸ ਕਰ ਕੇ ਉਠਾਇਆ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ ਸੀ। ਗੜ੍ਹੀ ਮੁਤਾਬਕ ਕਾਂਗਰਸ ਭਵਨ ਦੇ ਅੰਦਰ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ। ਗੜ੍ਹੀ ਨੇ ਦਾਅਵਾ ਕੀਤਾ ਸੀ ਕਿ ਰਣਜੀਤ ਸਿੰਘ ਵਾਸ਼ਰੂਮ ਗਿਆ ਸੀ, ਜਿੱਥੋਂ ਬਾਹਰ ਆਉਣ ਤੋਂ ਬਾਅਦ ਵਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਥਿਤ ਤੌਰ ‘ਤੇ ਉਨ੍ਹਾਂ ‘ਤੇ ਹਮਲਾ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-11 ਵਿਖੇ ਕਾਂਗਰਸੀ ਆਗੂ ਵਰਿੰਦਰ ਢਿੱਲੋਂ ਖਿਲਾਫ FIR ਦਰਜ ਕੀਤੀ ਗਈ ਸੀ। ਸ਼ਿਕਾਇਤ ਵਿਚ ਉਸ ‘ਤੇ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕਰਨ, ਜਾਤੀਸੂਚਕ ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇਲਜ਼ਾਮ ਲਾਏ ਸਨ। ਇਸੇ ਨੂੰ ਲੈ ਕੇ ਕਾਂਗਰਸੀ ਆਗੂ ਵਰਿੰਦਰ ਢਿੱਲੋਂ ਨੇ ਗੁਰੂ ਦੀ ਹਜ਼ੂਰੀ ਵਿਚ ਅਰਦਾਸ ਕਰਨ ਦੀ ਗੱਲ਼ ਕਹੀ ਹੈ।