ਜਲੰਧਰ ਪੁਲਿਸ ਦੀ ਪਰਾਲੀ ਸਾੜਣ ਵਾਲਿਆਂ ’ਤੇ ਸਖਤੀ/ ਦੇਹਾਤੀ ਪੁਲਿਸ ਵੱਲੋਂ 16 ਮਾਮਲੇ ਦਰਜ/ SSP ਹਰਵਿੰਦਰ ਵਿਰਕ ਖੁਦ ਪਿੰਡਾਂ ‘ਚ ਪਹੁੰਚ ਕਰ ਰਹੇ ਜਾਗਰੂਕ

0
2

ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਾਲੀ ਸਾੜਣ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 16 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਖੁਦ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਉਹ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ।
ਇਸ ਮੁਹਿੰਮ ਤਹਿਤ ਡੀਐੱਸਪੀਜ਼ ਦੀ ਨਿਗਰਾਨੀ ਹੇਠ ਥਾਣਾ ਮੁਖੀਆਂ ਵੱਲੋਂ ਵੀ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ।
ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

LEAVE A REPLY

Please enter your comment!
Please enter your name here