ਜਲੰਧਰ ’ਚ ਪੁਲਿਸ ਮੁਲਾਜ਼ਮਾਂ ਨੇ ਪਰਿਵਾਰਾਂ ਨਾਲ ਮਨਾਈ ਦੀਵਾਲੀ/ ਦੀਵੇ ਜਗਾ ਕੇ ਤੇ ਆਤਿਸ਼ਬਾਜ਼ੀ ਚਲਾ ਕੇ ਸਾਂਝੀਆਂ ਕੀਤੀਆਂ ਖੁਸ਼ੀਆਂ

0
2

 

ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਅਤੇ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਸਮਾਗਮ ਵਿੱਚ ਪੁਲਿਸ ਕਮਾਂਡੈਂਟ ਰਾਜੇਸ਼ਵਰ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੀਵੇ ਜਗਾਏ, ਆਤਿਸ਼ਬਾਜ਼ੀ ਕੀਤੀ ਅਤੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਪੂਰੇ ਸਮਾਗਮ ਦੌਰਾਨ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਪਹਿਲ ਦਾ ਮੁੱਖ ਮਕਸਦ ਤਿਉਹਾਰਾਂ ਦੌਰਾਨ ਡਿਊਟੀ ‘ਤੇ ਤਾਇਨਾਤ ਰਹਿਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਨਾਲ ਖੁਸ਼ੀਆਂ ਮਨਾਉਣ ਦਾ ਮੌਕਾ ਦੇਣਾ ਸੀ। ਇਸ ਦੇ ਨਾਲ ਹੀ ਪੁਲਿਸ ਪਰਿਵਾਰ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਵੀ ਇਸ ਸਮਾਗਮ ਦਾ ਉਦੇਸ਼ ਰਿਹਾ।

LEAVE A REPLY

Please enter your comment!
Please enter your name here