ਪੰਜਾਬ ਲੁਧਿਆਣਾ ‘ਚ ਫੈਕਟਰੀ ਮਾਲਕ ਨੇ ਕੀਤੀ ਖੁਦਕੁਸ਼ੀ/ ਕਾਰ ਅੰਦਰ ਮਿਲੀ 30 ਸਾਲਾ ਕਾਰੋਬਾਰੀ ਦੀ ਲਾਸ਼/ PCR ਟੀਮ ਨੇ ਦੇਖੀ ਲਾਸ਼, ਜਾਂਚ ‘ਚ ਜੁਟੀ ਪੁਲਿਸ By admin - November 7, 2026 0 2 Facebook Twitter Pinterest WhatsApp ਲੁਧਿਆਣਾ ਦੇ ਪਾਸ਼ ਇਲਾਕੇ ਸਾਊਥ ਸਿਟੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 30 ਸਾਲਾ ਫੈਕਟਰੀ ਮਾਲਕ ਨੇ ਆਪਣੀ ਕਾਰ ਦੇ ਅੰਦਰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪੁਲਕਿਤ ਪੋਪਲੀ ਪੁੱਤਰ ਸ਼ਾਮ ਲਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਪੀਸੀਆਰ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਇੱਕ ਕਾਰ ਦੇ ਅੰਦਰ ਨੌਜਵਾਨ ਦੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।