ਪੰਜਾਬ ਜਲੰਧਰ ਮਕਸੂਦਾਂ ਫਲਾਈਓਵਰ ‘ਤੇ ਟਰੱਕ ਤੇ ਕਾਰ ਦੀ ਟੱਕਰ/ ਡਿਵਾਈਡਰ ‘ਤੇ ਚੜ੍ਹੀ ਕਾਰ, ਐਕਟਿਵਾ ਸਵਾਰ ਔਰਤ ਜ਼ਖਮੀ/ ਜਾਂਚ ‘ਚ ਜੁਟੀ ਪੁਲਿਸ By admin - November 7, 2026 0 3 Facebook Twitter Pinterest WhatsApp ਜਲੰਧਰ ਦੇ ਮਕਸੂਦਾਂ ਫਲਾਈਓਵਰ ‘ਤੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ‘ਤੇ ਜਾ ਚੜ੍ਹੀ। ਇਸ ਹਾਦਸੇ ਦੌਰਾਨ ਐਕਟਿਵਾ ਸਵਾਰ ਇੱਕ ਨੌਜਵਾਨ ਔਰਤ ਵੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਕਾਰ ਤੇ ਟਰੱਕ ਚਾਲਕ ਨੇ ਇਕ ਦੂਜੇ ਤੇ ਇਲਜ਼ਾਮ ਲਾਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਾਰ ਚਾਲਕ ਮਨੀ ਸਿੰਘ ਮੁਤਾਬਕ, ਉਹ ਪੈਟਰੋਲ ਪੰਪ ਤੋਂ ਵਾਪਸ ਆ ਰਿਹਾ ਸੀ। ਫਲਾਈਓਵਰ ‘ਤੇ ਇੱਕ ਐਕਟਿਵਾ ਸਵਾਰ ਔਰਤ ਦੇ ਅਚਾਨਕ ਸਾਹਮਣੇ ਆਉਣ ਕਾਰਨ ਉਸ ਨੇ ਕਾਰ ਦੀ ਰਫ਼ਤਾਰ ਘਟਾ ਦਿੱਤੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਉੱਧਰ, ਟਰੱਕ ਚਾਲਕ ਵਿਮਲ ਕੁਮਾਰ ਨੇ ਕਾਰ ਚਾਲਕ ‘ਤੇ ਅਚਾਨਕ ਬ੍ਰੇਕ ਲਗਾਉਣ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹ ਦਿੱਲੀ ਤੋਂ ਜਲੰਧਰ ਦੀ ਦਾਣਾ ਮੰਡੀ ਵੱਲ ਜਾ ਰਿਹਾ ਸੀ, ਜਦੋਂ ਅੱਗੇ ਚੱਲ ਰਹੀ ਕਾਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਅਤੇ ਟੱਕਰ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰਬਰ ਇੱਕ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।