ਪੰਜਾਬ ਲੁਧਿਆਣਾ ’ਚ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ/ ਕਾਰ ਸਵਾਰ ਪੁਲਿਸ ’ਤੇ ਗੋਲੀਆਂ ਚਲਾ ਕੇ ਹੋਏ ਫਰਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - June 18, 2025 0 7 Facebook Twitter Pinterest WhatsApp ਲੁਧਿਆਣਾ ਦੇ ਥਾਣਾ ਡਵੀਜ਼ਨ-4 ਅੰਦਰ ਹਾਲਾਤ ਉਸ ਵੇਲੇ ਤਣਾਅ ਵਾਲੇ ਬਣ ਗਏ ਜਦੋਂ ਇੱਥੇ ਇਕ ਕਾਲੇ ਰੰਗ ਦੀ ਕਰੇਟਾ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰਨ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨਾਕੇ ਤੇ ਤੈਨਾਤ ਪੁਲਿਸ ਮੁਲਾਜਮਾਂ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕਾਂ ਨੇ ਕਾਰ ਭਜਾ ਲਈ। ਇਸੇ ਦੌਰਾਨ ਪੁਲਿਸ ਵੱਲੋਂ ਪਿੱਛਾ ਕਰਨ ਤੇ ਕਾਰ ਸਵਾਰਾਂ ਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਲਜਮ ਕਾਰ ਛੱਡ ਕੇ ਫਰਾਰ ਹੋ ਗਏ। ਕਾਰ ਵਿਚ ਤਿੰਨ ਜਣੇ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਦੀ ਪਛਾਣ ਲਵ ਗਿੱਲ ਵਜੋਂ ਹੋਈ ਐ, ਜੋ ਪੁਲਿਸ ਨੂੰ ਕਈ ਮਾਮਲਿਆਂ ਵਿਚ ਲੋੜੀਂਦਾ ਐ। ਘਟਨਾ ਵਿਚ ਆਟੋ ਸਮੇਤ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਐ ਅਤੇ ਕੁੱਝ ਲੋਕਾਂ ਦੇ ਸੱਟਾਂ ਵੀ ਲੱਗੀਆਂ ਨੇ। ਪੁਲਿਸ ਨੇ ਕਾਰ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਰਾਤ ਨੂੰ ਵਾਪਰੀ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਛਾਉਣੀ ਮੁਹੱਲੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਫਿਰ ਉੱਥੋਂ ਹਰਿਆਣਾ ਨੰਬਰ ਪਲੇਟ ਵਾਲੀ ਇੱਕ ਕਾਲੇ ਰੰਗ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਨਿਕਲੀ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਬੈਠੇ ਮੁਲਜ਼ਮ ਕਿਸੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਨਾਕਾਬੰਦੀ ਤੋੜ ਕੇ ਭੱਜ ਗਏ। ਥਾਣਾ ਡਿਵੀਜ਼ਨ ਨੰਬਰ 4 ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਕਾਰ ਸਵਾਰਾਂ ਦਾ ਪਿੱਛਾ ਕੀਤਾ। ਉਹ ਸਬਜ਼ੀ ਮੰਡੀ ਹੁੰਦੇ ਹੋਏ ਬਹਾਦਰਕੇ ਰੋਡ ਵੱਲ ਭੱਜੇ। ਬਹਾਦਰਕੇ ਰੋਡ ‘ਤੇ ਸੜਕ ‘ਤੇ ਬਹੁਤ ਭੀੜ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਦੌਰਾਨ ਉਨ੍ਹਾਂ ਨੇ ਇੱਕ ਆਟੋ ਚਾਲਕ ਨੂੰ ਵੀ ਟੱਕਰ ਮਾਰ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਰਾਹਗੀਰਾਂ ਨੂੰ ਕਾਰ ਨਾਲ ਮਾਰ ਕੇ ਜ਼ਖਮੀ ਵੀ ਕਰ ਦਿੱਤਾ। ਜਵਾਬ ਵਿੱਚ ਪੁਲਿਸ ਨੇ ਮੁਲਜ਼ਮਾਂ ‘ਤੇ ਤਿੰਨ ਗੋਲੀਆਂ ਚਲਾਈਆਂ। ਜਦੋਂ ਪੁਲਿਸ ਨੇ ਕਾਰ ਅੱਗੇ ਕਰ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਕਾਰ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਮੁਲਜ਼ਮ ਦਾਣਾ ਮੰਡੀ ਹੁੰਦੇ ਹੋਏ ਭੌਰਾ ਪਿੰਡ ਵੱਲ ਨੂੰ ਭੱਜ ਗਏ ਜਿੱਥੇ ਕੁਝ ਦੂਰ ਜਾਣ ਤੋਂ ਬਾਅਦ, ਮੁਲਜ਼ਮ ਦੀ ਕਾਰ ਮੋੜ ਕੱਟਦੇ ਸਮੇਂ ਸਾਹਮਣੇ ਵਾਲੇ ਘਰ ਦੇ ਗੇਟ ਨਾਲ ਟਕਰਾ ਗਈ ਅਤੇ ਨੁਕਸਾਨੀ ਗਈ। ਇਸ ਤੋਂ ਬਾਅਦ ਤਿੰਨੋਂ ਕਾਰ ਛੱਡ ਕੇ ਉੱਥੋਂ ਭੱਜ ਗਏ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਭੌਰਾ ਪਿੰਡ ਵੀ ਮੁਲਜ਼ਮ ਨੇ ਇੱਕ ਔਰਤ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ ਅਤੇ ਉਸਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਏਸੀਪੀ ਅਨਿਲ ਭਨੋਟ ਵੀ ਕਈ ਥਾਣਿਆਂ ਦੀ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।