ਪੰਜਾਬ ਲੁਧਿਆਣਾ ’ਚ ਅਣਪਛਾਤੇ ਸਖਸ਼ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ/ ਹਾਈਵੇ ’ਤੇ ਬਣੇ ਐਂਗਲਾਂ ਨਾਲ ਲਟਕ ਕੇ ਸਮਾਪਤ ਕੀਤੀ ਜੀਵਨ ਲੀਲਾ/ ਪੁਲਿਸ ਨੇ ਲਾਸ਼ ਨੂੰ ਮੋਰਚਰੀ ’ਚ ਰਖਵਾ ਕੇ ਜਾਂਚ ਕੀਤੀ ਸ਼ੁਰੂ By admin - June 18, 2025 0 7 Facebook Twitter Pinterest WhatsApp ਲੁਧਿਆਣਾ ਦੇ ਸ਼ੇਰਪੁਰ ਬੱਸ ਅੱਡੇ ਨੇੜੇ ਇਕ ਅਣਪਛਾਤੇ ਸਖਸ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਲਾਸ਼ ਬੱਸ ਅੱਡੇ ਦੇ ਐਂਗਲਾ ਨਾਲ ਲਟਕਦੀ ਹਾਲਤ ਵਿਚ ਮਿਲੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਐ। ਮ੍ਰਿਤਕ ਨੇ ਪੈਂਟ ਦੇ ਟੀ-ਸ਼ਟਰ ਪਹਿਨੀ ਹੋਈ ਸੀ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਐ। ਜਾਣਕਾਰੀ ਅਨੁਸਾਰ ਅੱਜ ਸਵੇਰੇ ਬੱਸ ਸਟਾਪ ‘ਤੇ ਇੱਕ ਵਿਅਕਤੀ ਦੀ ਲਾਸ਼ ਐਂਗਲ ਨਾਲ ਲਟਕਦੀ ਮਿਲੀ। ਮ੍ਰਿਤਕ ਨੇ ਚਿੱਟੀ ਟੀ-ਸ਼ਰਟ ਅਤੇ ਨੀਲੀ ਪੈਂਟ ਪਾਈ ਹੋਈ ਸੀ। ਉਸਦੇ ਪੈਰਾਂ ਵਿੱਚ ਜੁੱਤੀ ਵੀ ਨਹੀਂ ਸੀ। ਪੁਲਿਸ ਮ੍ਰਿਤਕ ਵਿਅਕਤੀ ਦੀ ਪਛਾਣ ਕਰਨ ਵਿੱਚ ਰੁੱਝੀ ਹੋਈ ਹੈ ਪਰ ਅਜੇ ਤੱਕ ਉਸਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੀ ਛਾਣਬੀਣ ਕੀਤੀ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਪੁਲਿਸ ਦਿਨ ਵੇਲੇ ਨੇੜਲੀਆਂ ਦੁਕਾਨਾਂ ਖੁੱਲ੍ਹਣ ਤੋਂ ਬਾਅਦ ਹੀ ਘਟਨਾ ਦੇ ਸੀਸੀਟੀਵੀ ਦੀ ਭਾਲ ਕਰੇਗੀ। ਘਟਨਾ ਦੀ ਪੂਰੀ ਵੀਡੀਓਗ੍ਰਾਫੀ ਪੁਲਿਸ ਅਧਿਕਾਰੀਆਂ ਦੁਆਰਾ ਕੀਤੀ ਗਈ ਹੈ। ਏਐਸਆਈ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਜਾਣਕਾਰੀ ਮਿਲੀ ਸੀ ਕਿ ਲਾਸ਼ ਸ਼ੇਰਪੁਰ ਬੱਸ ਸਟਾਪ ‘ਤੇ ਲਟਕ ਰਹੀ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਮਾਮਲਾ ਖੁਦਕੁਸ਼ੀ ਦਾ ਜਾਪਦਾ ਐ।